ਅਗਸਤ ਮਹੀਨੇ ਦੇ ਨਾਲ ਹੀ ਮਾਨਸੂਨ ਨੇ ਵੀ ਪੰਜਾਬ ਨੂੰ ਅਲਵਿਦਾ ਕਹਿ ਦਿੱਤਾ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਇਸ ਸਾਲ ਮਾਨਸੂਨ ਆਮ ਵਾਂਗ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਆਉਣ ਵਾਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ, ਜਦੋਂਕਿ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਹੋਵੇਗੀ।
ਇਸ ਦੇ ਨਾਲ ਹੀ ਇੱਕ ਹਫ਼ਤੇ ਵਿੱਚ ਦਿਨ ਦੇ ਤਾਪਮਾਨ ਵਿੱਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ 15 ਸਤੰਬਰ ਤੋਂ ਬਾਅਦ ਦਿਨ ਦੇ ਤਾਪਮਾਨ ‘ਚ ਵੀ ਬਦਲਾਅ ਹੋਵੇਗਾ।
ਮੌਸਮ ਵਿਭਾਗ ਮੁਤਾਬਕ ਇਸ ਸਾਲ 1 ਜੂਨ ਤੋਂ 31 ਅਗਸਤ ਤੱਕ 17 ਐਮਐਮ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ ‘ਤੇ ਇਨ੍ਹਾਂ ਦਿਨਾਂ ਦੌਰਾਨ 370.6 ਐਮਐਮ ਬਰਸਾਤ ਹੁੰਦੀ ਹੈ ਪਰ ਇਸ ਸਾਲ 353 ਐਮਐਮ ਬਰਸਾਤ ਹੋਈ ਹੈ। ਜਿਸ ਤੋਂ ਬਾਅਦ ਮਾਨਸੂਨ ਨੂੰ ਆਮ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ।
ਇਸ ਵਾਰ ਅਗਸਤ ਮਹੀਨੇ ਵਿੱਚ 66 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਭਾਵੇਂ ਅਗਸਤ ਮਹੀਨੇ ਵਿੱਚ ਪੰਜਾਬ ਹੜ੍ਹਾਂ ਦੀ ਲਪੇਟ ਵਿੱਚ ਸੀ ਪਰ ਇਸ ਵਾਰ ਪੰਜਾਬ ਵਿੱਚ ਸਿਰਫ਼ 55.4 ਐਮਐਮ ਮੀਂਹ ਹੀ ਦਰਜ ਕੀਤਾ ਗਿਆ। ਆਮ ਤੌਰ ‘ਤੇ ਅਗਸਤ ਦੇ ਮਹੀਨੇ ਵਿੱਚ 162.4mm ਬਾਰਿਸ਼ ਹੋਣੀ ਚਾਹੀਦੀ ਸੀ।
ਜੂਨ ਅਤੇ ਜੁਲਾਈ ਵਿੱਚ ਮੀਂਹ ਆਮ ਨਾਲੋਂ ਵੱਧ ਰਿਹਾ ਹੈ। ਜਿੱਥੇ ਜੂਨ ਮਹੀਨੇ ਵਿੱਚ 21 ਫੀਸਦੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਦੋ ਦਹਾਕਿਆਂ ਦਾ ਰਿਕਾਰਡ ਤੋੜਦੇ ਹੋਏ ਜੁਲਾਈ ‘ਚ 44 ਫੀਸਦੀ ਜ਼ਿਆਦਾ ਰਿਕਾਰਡ ਕੀਤਾ ਗਿਆ ਹੈ। ਜੂਨ ਮਹੀਨੇ ਵਿੱਚ 65.9 ਐਮਐਮ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਜੁਲਾਈ ਵਿੱਚ 231.8 ਐਮਐਮ ਬਾਰਿਸ਼ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਜੀ-20 ਡਿਨਰ ਕਾਰਡ ਨੇ ਛੇੜੀ ਨਵੀਂ ਬਹਿਸ, President of Bharat ਲਿਖਣ ‘ਤੇ ਮਚਿਆ ਸਿਆਸੀ ਬਵਾਲ
ਜੁਲਾਈ ਮਹੀਨੇ ਵਿੱਚ ਪਿਛਲੇ ਦੋ ਦਹਾਕਿਆਂ ਵਿੱਚ ਸਭ ਤੋਂ ਵੱਧ ਮੀਂਹ ਦਰਜ ਕੀਤਾ ਗਿਆ। ਸੂਬੇ ਦੇ ਇੱਕ ਦਰਜਨ ਜ਼ਿਲ੍ਹਿਆਂ ਵਿੱਚ 100 ਫੀਸਦੀ ਤੋਂ ਵੱਧ ਮੀਂਹ ਪਿਆ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਦੇ ਵੇਰਵਿਆਂ ਮੁਤਾਬਕ ਜੁਲਾਈ ਵਿੱਚ ਆਮ ਤੌਰ ‘ਤੇ 161.4 MM ਬਾਰਿਸ਼ ਹੁੰਦੀ ਹੈ।
ਮੌਸਮ ਵਿਭਾਗ ਮੁਤਾਬਕ ਮੰਗਲਵਾਰ ਅਤੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ, ਯਾਨੀ 15 ਸਤੰਬਰ ਤੱਕ ਰਾਤ ਦੇ ਤਾਪਮਾਨ ਵਿੱਚ ਬਦਲਾਅ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…