ਉੱਤਰੀ ਭਾਰਤ ‘ਚ ਪਹਾੜਾਂ ‘ਤੇ ਬਰਫਬਾਰੀ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਧੁੰਦ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਹੋਈ ਬਰਫਬਾਰੀ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 0.6 ਡਿਗਰੀ, ਹਰਿਆਣਾ ‘ਚ 0.9 ਡਿਗਰੀ ਅਤੇ ਚੰਡੀਗੜ੍ਹ ‘ਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ-ਹਰਿਆਣਾ ਵਿੱਚ ਅੱਜ ਸਵੇਰੇ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ, ਪਰ ਵਿਜ਼ੀਬਿਲਟੀ ਆਮ ਵਾਂਗ ਰਹੇਗੀ। ਜਿਵੇਂ-ਜਿਵੇਂ ਦਿਨ ਚੜ੍ਹੇਗਾ, ਚੰਗੀ ਧੁੱਪ ਨਿਕਲੇਗੀ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।
ਵੀਡੀਓ ਲਈ ਕਲਿੱਕ ਕਰੋ –
ਜਿਸ ਦਾ ਮੁੱਖ ਕਾਰਨ ਪਹਾੜਾਂ ਤੋਂ ਆ ਰਹੀਆਂ ਠੰਡੀਆਂ ਹਵਾਵਾਂ ਹਨ। ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 3 ਡਿਗਰੀ ਜਾਂ ਇਸ ਤੋਂ ਹੇਠਾਂ ਜਾ ਸਕਦਾ ਹੈ। ਜੇਕਰ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਦੀ ਗੱਲ ਕਰੀਏ ਤਾਂ ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਆਸ-ਪਾਸ ਰਹੇਗਾ। ਹਰਿਆਣਾ ਵਿੱਚ ਵੀ ਘੱਟੋ-ਘੱਟ ਤਾਪਮਾਨ 5-6 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।