ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਇਸ ਨਾਲ ਲੋਕਾਂ ਨੇ ਸਵੇਰ ਅਤੇ ਸ਼ਾਮ ਨੂੰ ਹਲਕੀ ਠੰਡ ਮਹਿਸੂਸ ਕਰਨੀ ਸ਼ੁਰੂ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਹੋਰ ਠੰਡਾ ਰਹਿਣ ਦਾ ਅਨੁਮਾਨ ਹੈ।
ਇਸ ਦੇ ਨਾਲ ਹੀ ਅੱਜ ਸੂਬੇ ਭਰ ਵਿੱਚ ਮੌਸਮ ਸਾਫ਼ ਰਹੇਗਾ। ਹਾਲਾਂਕਿ, ਪਰਾਲੀ ਸਾੜਨ ਕਾਰਨ ਹਵਾ ਦੀ ਗੁਣਵੱਤਾ ਵਿਗੜ ਸਕਦੀ ਹੈ। ਆਈਐਮਡੀ ਮੁਤਾਬਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦੀ ਸ਼ੁਰੂਆਤ ਧੁੰਦ ਨਾਲ ਹੋ ਸਕਦੀ ਹੈ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 2 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ 2 ਨਵੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। 3 ਨਵੰਬਰ ਤੋਂ ਬਾਅਦ ਪੰਜਾਬ ਦਾ ਮੌਸਮ ਵੀ ਬਦਲ ਸਕਦਾ ਹੈ। ਇਸ ਦੌਰਾਨ ਸੂਬੇ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਾਢੇ 81 ਕਰੋੜ ਭਾਰਤੀਆਂ ਦੀ ਨਿੱਜੀ ਜਾਣਕਾਰੀ ਡਾਰਕ ਵੈੱਬ ‘ਤੇ ਲੀਕ, ਰਿਪੋਰਟ ‘ਚ ਵੱਡਾ ਦਾਅਵਾ
ਪੱਛਮੀ ਗੜਬੜੀ ਦੇ ਵੀ 2 ਨਵੰਬਰ ਤੋਂ ਬਾਅਦ ਪੰਜਾਬ ਵਿੱਚ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਵਿੱਚ ਦੋ-ਤਿੰਨ ਦਿਨਾਂ ਤੱਕ ਮੁੜ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਸੂਬੇ ਵਿੱਚ ਮੌਸਮ ਸਾਫ਼ ਰਹੇਗਾ। ਤੁਸੀਂ ਸਵੇਰੇ ਅਤੇ ਸ਼ਾਮ ਨੂੰ ਠੰਢਕ ਮਹਿਸੂਸ ਕਰੋਗੇ। ਸੂਬੇ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ -31 ਡਿਗਰੀ ਸੈਲਸੀਅਸ, ਜਦੋਂ ਕਿ ਘੱਟੋ-ਘੱਟ ਤਾਪਮਾਨ -18 ਡਿਗਰੀ ਸੈਲਸੀਅਸ ਰਹੇਗਾ। ਇਸ ਦੇ ਨਾਲ ਹੀ ਮੌਸਮ ‘ਚ ਨਮੀ 42 ਤੋਂ 50 ਫੀਸਦੀ ਰਹੇਗੀ।
ਪੰਜਾਬ ਦੇ ਕੁਝ ਵੱਡੇ ਸ਼ਹਿਰਾਂ ਦੀ ਗੱਲ ਕਰੀਏ ਤਾਂ ਐਤਵਾਰ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 31.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 32 ਡਿਗਰੀ ਅਤੇ ਪਠਾਨਕੋਟ ਵਿੱਚ 30 ਡਿਗਰੀ ਰਿਹਾ, ਜਦੋਂਕਿ ਜੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਬਠਿੰਡਾ ਵਿੱਚ 15.4 ਡਿਗਰੀ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ ਵਿੱਚ 16 ਡਿਗਰੀ ਅਤੇ ਪਠਾਨਕੋਟ ਵਿੱਚ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: