ਉੱਤਰੀ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਕੁਝ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਵਿੱਚ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਮੌਸਮ ਬਹੁਤ ਤੇਜ਼ੀ ਨਾਲ ਬਦਲ ਸਕਦਾ ਹੈ। ਇਸ ਦੌਰਾਨ ਮੀਂਹ ਦੇ ਨਾਲ-ਨਾਲ ਤੂਫਾਨ ਅਤੇ ਗੜੇ ਵੀ ਪੈ ਸਕਦੇ ਹਨ।
ਮੌਸਮ ਵਿਭਾਗ ਮੁਤਾਬਕ 14 ਅਪ੍ਰੈਲ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਉੱਪਰ ਬਣਿਆ ਹੋਇਆ ਹੈ। ਦਿੱਲੀ ਦੇ ਮੌਸਮ ਵਿਭਾਗ ਮੁਤਾਬਕ 14 ਤੋਂ 15 ਅਪ੍ਰੈਲ ਦਰਮਿਆਨ ਮੌਸਮ ਬਦਲ ਸਕਦਾ ਹੈ। IMD ਨੇ ਦਿੱਲੀ ‘ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਕੱਲ੍ਹ ਵੀ ਕੁਝ ਹਿੱਸਿਆਂ ਵਿੱਚ ਮੀਂਹ ਪਿਆ।
ਪੱਛਮੀ ਗੜਬੜੀ ਕਾਰਨ ਉੱਤਰੀ-ਪੱਛਮੀ ਭਾਰਤ ਦੇ ਮੌਸਮ ਦੇ ਮਿਜਾਜ਼ ਲਗਾਤਾਰ ਬਦਲ ਰਹੇ ਹਨ। ਇਸ ਕਾਰਨ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਹਨੇਰੀ ਹੋਵੇਗੀ। ਇਸ ਦੇ ਨਾਲ ਗੜੇ ਵੀ ਪੈਣਗੇ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ 14 ਤੋਂ 15 ਅਪ੍ਰੈਲ ਦਰਮਿਆਨ ਮੀਂਹ ਅਤੇ ਬਰਫਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਅਤੇ ਤੂਫ਼ਾਨ ਦਾ ਅਲਰਟ ਹੈ। ਇਸ ਦੌਰਾਨ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਮੌਸਮ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਪੱਛਮੀ ਹਿਮਾਲਿਆ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਸਲਮਾਨ ਖਾਨ ਦੀ ਮੁੰਬਈ ਰਿਹਾਇਸ਼ ਦੇ ਬਾਹਰ ਤੜਕਸਾਰ ਹੋਈ ਫਾਇ.ਰਿੰਗ, ਘਰ ‘ਚ ਹੀ ਮੌਜੂਦ ਸੀ ਅਦਾਕਾਰ
ਵਿਦਰਭ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਅੰਦਰੂਨੀ ਕਰਨਾਟਕ, ਕੇਰਲ, ਤੇਲੰਗਾਨਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਮਰਾਠਵਾੜਾ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਝਾਰਖੰਡ, ਉੜੀਸਾ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਗੁਜਰਾਤ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: