ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਠੰਡ ਘੱਟ ਮਹਿਸੂਸ ਕੀਤੀ ਗਈ ਸੀ ਪਰ ਹੁਣ ਪੰਜਾਬ ਤੇ ਹਰਿਆਣਾ ਵਿਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ। ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਦੱਸਿਆ ਕਿ ਸੂਬੇ ਵਿਚ 18 ਫਰਵਰੀ ਨੂੰ ਹਲਕਾ ਮੀਂਹ ਪੈ ਸਕਦਾ ਹੈ ਪਰ 19 ਤੋਂ 21 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਬਾਰਿਸ਼ ਦੇ ਨਾਲ ਗੜੇ ਪੈਣਗੇ।
ਮੌਸਮ ਵਿਭਾਗ ਨੇ ਸੂਬੇ ਵਿੱਚ ਓਰੈਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅੱਠ ਜ਼ਿਲ੍ਹਿਆਂ ਲਈ ਰਹੇਗਾ। ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਰਹੇਗਾ। ਪੱਛਮੀ ਗੜਬੜੀ ਕਾਰਨ ਮੀਂਹ ਪਵੇਗਾ। 18 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 19 ਫਰਵਰੀ ਤੋਂ ਪੰਜਾਬ, ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਪਾਣੀਪਤ, ਸੋਨੀਪਤ, ਯਮੁਨਾਨਗਰ ਅਤੇ ਕਰਨਾਲ ਜ਼ਿਲ੍ਹਿਆਂ ਵਿਚ ਮੌਸਮ ਵਿਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੀਂਹ ਤੇ ਨਾਲ-ਨਾਲ ਗੜ੍ਹੇ ਵੀ ਪੈ ਸਕਦੇ ਹਨ।
ਇਹ ਵੀ ਪੜ੍ਹੋ : ਕੇਂਦਰੀ ਮੰਤਰੀ ਅਰਜੁਨ ਮੁੰਡਾ ਬੋਲੇ- ‘ਕਿਸਾਨਾਂ ਨਾਲ ਗੱਲਬਾਤ ਨੂੰ ਸਿਆਸੀ ਨਜ਼ਰੀਏ ਨਾਲ ਨਾ ਵੇਖਿਆ ਜਾਏ’
ਪਰ 19 ਤੋਂ 21 ਫਰਵਰੀ ਤੱਕ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਖਾਸ ਤੌਰ ‘ਤੇ 19 ਫਰਵਰੀ ਨੂੰ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਇਸੇ ਤਰ੍ਹਾਂ ਹਰਿਆਣਾ ਵਿਚ ਵੀ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਆ ਸਕਦੀ ਹੈ। IMD ਨੇ 18 ਤੇ 19 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸਣੇ 5 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਨਾਲ ਗੜ੍ਹੇ ਵੀ ਪੈ ਸਕਦੇ ਹਨ।