ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਬਦਲਦੇ ਮੌਸਮ ਕਾਰਨ ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਵਿਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੇ ਬਾਅਦ ਮੌਸਮ ਖੁਸ਼ਕ ਬਣਿਆ ਰਹੇਗਾ। ਤਾਪਮਾਨ ਵਿਚ ਗਿਰਾਵਟ ਆਉਣ ਨਾਲ ਵਾਇਰਲ ਬੁਖਾਰ ਤੇ ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।
ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। IMD ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫੀਸਦੀ ਤੱਕ ਦੀ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਸਾਧਾਰਨ ਰਹਿਣ ਤੇ ਧੁੱਪ ਖਿੜਨ ਦੇ ਆਸਾਰ ਹਨ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਟਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਲੰਧਰ ਤੇ ਕਪੂਰਥਲਾ ਵਿਚ ਮੀਂਹ ਦੇ ਆਸਾਰ ਬਣ ਰਹੇ ਹਨ। ਜ਼ਿਆਦਾਤਰ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ ਤੇ ਮੌਸਮ ਸੁਹਾਵਣਾ ਰਹੇਗਾ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਡਬਲ ਮ.ਰਡਰ, ਨਿਹੰਗ ਸਿੰਘ ਪਿਓ-ਪੁੱਤ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ
ਅੱਜ ਐਤਵਾਰ ਦੇ ਬਾਅਦ ਅਗਲੇ 5 ਦਿਨ ਤੱਕ ਮੀਂਹ ਦੇ ਕੋਈ ਆਸਾਰ ਨਹੀਂ ਹਨ। ਇਸ ਦੌਰਾਨ ਧੁੱਪ ਨਿਕਲੇਗੀ ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਦੇ ਵਿਚ ਰਹਿਣ ਤੇ ਜ਼ਿਆਦਾਤਰ ਤਾਪਮਾਨ 30 ਡਿਗਰੀ ਦੇ ਵਿਚ ਰਹਿਣ ਦਾ ਅਨੁਮਾਨ ਹੈ।