ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੰਨਦਾਤਿਆਂ ਦੀ ਜਿੱਤ ‘ਤੇ ਪੂਰਾ ਦੇਸ਼ ਖੁਸ਼ੀ ਮਨਾ ਰਿਹਾ ਹੈ। ਪੰਜਾਬ ਵਿੱਚ ਜਸ਼ਨ ਵਰਗਾ ਮਾਹੌਲ ਬਣਿਆ ਹੋਇਆ ਹੈ। ਇਕ ਸਾਲ ਤੋਂ ਵੱਧ ਚੱਲੇ ਇਸ ਇਤਿਹਾਸਕ ਅੰਦੋਲਨ ਦੀ ਜਿੱਤ ਪਿੱਛੋਂ ਕਿਸਾਨ ਵਾਪਿਸ ਘਰ ਪਰਤ ਰਹੇ ਹਨ। ਕਿਸਾਨਾਂ ਦੀ ਇਸ ਇਤਿਹਾਸਕ ਜਿੱਤ ਲਈ ਪੰਜਾਬ ਪੁਲਿਸ ਵੀ ਉਨ੍ਹਾਂ ਦਾ ਧੰਨਵਾਦ ਕਰ ਰਹੀ ਹੈ।
ਪੰਜਾਬ ਪੁਲਿਸ ਨੇ ਕਿਸਾਨਾਂ ਦਾ ਇਸ ਸੰਘਰਸ਼ ਵਿੱਚ ਡਟੇ ਰਹਿਣ ਲਈ ਸ਼ੁਕਰਾਨਾ ਕੀਤਾ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦੀ ਮੁੜ ਪੰਜਾਬ ਵਾਪਸੀ ‘ਤੇ ਸਵਾਗਤ ਕੀਤਾ। ਉਥੋਂ ਜਿਹੜੀਆਂ ਵੀ ਕਿਸਾਨਾਂ ਦੀਆਂ ਗੱਡੀਆਂ ਟਰੈਕਟਰ ਲੰਘ ਰਹੇ ਸੀ, ਪੁਲਿਸ ਮੁਲਾਜ਼ਮ ਉਨ੍ਹਾਂ ‘ਤੇ ਫੁੱਲ ਬਰਸਾ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਪੰਜਾਬ ਪੁਲਿਸ ਨੇ ਟਵੀਟ ਕਰਕੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਸਾਡੇ ਲੋਕਾਂ ਨੂੰ ਬਚਾਉਣ ਤੇ ਉਨ੍ਹਾਂ ਲਈ ਡਟੇ ਰਹਿਣ ਲਈ ਸ਼ੁਕਰੀਆ। ਨਾਲ ਹੀ ਉਨ੍ਹਾਂ ਨੇ ਇੱਕ ਦਿਲ ਦਾ ਨਿਸ਼ਾਨ ਬਣਾ ਕੇ ਦਰਸਾਇਆ ਕਿ ਕਿਸਾਨ ਦੇਸ਼ ਦਾ ਦਿਲ ਹਨ।
ਇਹ ਵੀ ਪੜ੍ਹੋ : ਸਿੰਘੂ ਬਾਰਡਰ ਤੋਂ ਜਿੱਤ ਦਾ ਜਸ਼ਨ ਮਨਾ ਕੇ ਪਰਤ ਰਹੇ ਕਿਸਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ
ਟਵੀਟ ਵਿੱਚ ਕਿਸਾਨਾਂ ਦੀ ਫਤਿਹ ਮਾਰਚ ਦੌਰਾਨ ਘਰ ਵਾਪਸੀ ਦੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਗਈ, ਜਿਸ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮ ਕਿਸਾਨਾਂ ਦੇ ਟਰੈਕਟਰਾਂ ‘ਤੇ ਫੁੱਲ ਬਰਸਾ ਰਹੇ ਹਨ ਅਤੇ ਕਿਸਾਨਾਂ ਦੀ ਜਿੱਤ ਦੀ ਖੁਸ਼ੀ ਮਨਾ ਰਹੇ ਹਨ।