ਦੇਸ਼ ਵਿੱਚ ਕੋਰੋਨਾ ਦਾ ਕਹਿਰ ਦਿਨ-ਬ-ਦਿਨ ਲਗਾਤਾਰ ਵਧਦਾ ਜਾ ਰਿਹਾ ਹਨ। ਪੱਛਮੀ ਬੰਗਾਲ ਵਿੱਚ ਵੀ ਇਸ ਦੇ ਮਾਮਲੇ ਤੇਜ਼ੀ ਨਾਲ ਸਾਹਮਣਏ ਆ ਰਹੇ ਹਨ, ਜਿਸ ਦੇ ਚੱਲਦਿਆਂ ਅਗਲੇ 15 ਦਿਨਾਂ ਵਿੱਚ ਇਸ ਰਾਜ ਵਿੱਚ ਪਾਬੰਦੀਆਂ ਹੋਰ ਵਧਾਈਆਂ ਜਾਣਗੀਆਂ। ਇਸ ਨੂੰ ਲੈ ਕੇ ਮੁੱਖ ਮੰਤਰੀ ਮਮਤਾ ਬੈਨਰਜੀ ਪੀ.ਐੱਮ. ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਇਸ ਵੇਲੇ ਪੱਛਮੀ ਬੰਗਾਲ ਵਿੱਚ ਕੋਰੋਨਾ ਦੇ 2075 ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ। ਇਥੇ 403 ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਕੋਰੋਨਾ ਦਾ ਪੌਜ਼ੀਟਿਵਿਟੀ ਰੇਟ 23.17 ਫੀਸਦੀ ਹੈ, ਜਦਕਿ ਮੌਤ ਦਰ 1.18 ਫੀਸਦੀ ਹੈ। ਹਸਪਤਾਲਾਂ ਵਿੱਚ ਕੋਰੋਨਾ ਮਰੀਜ਼ਾਂ ਲਈ 19,517 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਤੋਂ ਇਲਾਵਾ ਅੰਤਰਰਾਜੀ ਸਰਹੱਦੀ ਖੇਤਰ ਦੀ ਆਵਾਜਾਈ ਲਈ RT-PCR ਲਾਜ਼ਮੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਦਿੱਲੀ ਤੇ ਮੁੰਬਈ ਤੋਂ ਬਾਅਦ ਕੋਲਕਾਤਾ ਵਿੱਚ ਕੋਰੋਨਾ ਨਾਲ ਹਾਲਾਤ ਤੇਜ਼ੀ ਨਾਲ ਵਿਗੜ ਗਏ ਹਨ। ਇਥੇ ਪੰਜ ਦਿਨਾਂ ਵਿੱਚ 10 ਗੁਣਾ ਕੇਸ ਹੋ ਗਏ ਹਨ। ਲੋਕਾਂ ਦੀ ਲਾਪਰਵਾਹੀ ਨੂੰ ਕੰਟਰੋਲ ਕਰਨ ਲਈ ਰਾਜ ਸਰਕਾਰ ਨੇ ਕਈ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਪੱਛਮੀ ਬੰਗਾਲ ਸਰਕਾਰ ਨੇ ਵਿਆਹਾਂ ਤੇ ਅੰਤਿਮ ਸੰਸਕਾਰ ਵਿੱਚ ਜੁਟਣ ਵਾਲੀ ਭੀੜ ‘ਤੇ ਵੀ ਨਕੇਲ ਲਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਥੇ ਹੀ ਪੂਰੇ ਸੂਬੇ ਵਿੱਚ ਜਿੰਮ, ਫਿਟਨੈੱਸ ਸੈਂਟਰ, ਵਿਕਟੋਰੀਆ ਮੈਮੋਰੀਅਲ ਨੂੰ ਇੱਕ ਵਾਰ ਫਿਰ ਬੰਦ ਕਰ ਦਿੱਤਾ ਗਿਆ ਹੈ। ਇਸੇ ਦੇ ਨਾਲ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਸਿਰਫ ਜ਼ਰੂਰੀ ਸੇਵਾਵਾਂ ਨੂੰ ਹੀ ਛੋਟ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਜ਼ਿਕਰਯੋਗ ਹੈ ਕਿ ਕੋਲਕਾਤਾ ਵਿੱਚ ਸੈਂਕੜੇ ਪੁਲਿਸ ਮੁਲਾਜ਼ਮ ਕੋਰੋਨਾ ਦੀ ਲਪੇਟ ਵਿੱਚ ਆ ਰਹੇ ਹਨ। ਕੋਲਕਾਤਾ ਪੁਲਿਸ ਦੇ 100 ਤੋਂ ਵੱਧ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਕੋਰੋਨਾ ਪੌਜ਼ੀਟਿਵ ਹੋ ਚੁੱਕੇ ਹਨ। ਬੰਗਾਲ ਵਿੱਚ 13 ਸੀਬੀਆਈ ਅਧਿਕਾਰੀਆਂ ਤੇ ਸਟਾਫ ਦੇ ਵੀ ਕੋਰੋਨਾ ਪੌਜ਼ੀਟਿਵ ਹੋਣ ਦੀ ਖਬਰ ਹੈ।