ਇੰਸਟੈਂਟ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ ‘ਤੇ ਕੰਮ ਕਰ ਰਿਹਾ ਹੈ ਜਿਸ ਰਾਹੀਂ ਚੈਟ ‘ਚ ਡਿਸਪਲੇ ਪ੍ਰੋਫਾਈਲ ਦੇ ਨਾਲ-ਨਾਲ ਜਾਣਕਾਰੀ ਵੀ ਦਿਖਾਈ ਦੇਵੇਗੀ। ਇਸ ‘ਚ ਦੱਸਿਆ ਗਿਆ ਹੈ ਕਿ ਯੂਜ਼ਰ ਦੇ ਆਫਲਾਈਨ ਹੋਣ ‘ਤੇ ਵੀ ਪ੍ਰੋਫਾਈਲ ਦੀ ਜਾਣਕਾਰੀ ਦਿਖਾਈ ਦੇਵੇਗੀ। WABetaInfo ‘ਤੇ ਪੋਸਟ ਕੀਤਾ ਗਿਆ ਇਹ ਬੀਟਾ ਅਪਡੇਟ ਗੂਗਲ ਪਲੇ ਸਟੋਰ ‘ਤੇ ਉਪਲਬਧ ਹੈ। WB ਨੇ ਇਸ ਫੀਚਰ ਨੂੰ ਲੈ ਕੇ ਇੱਕ ਸਕਰੀਨਸ਼ਾਟ ਵੀ ਸ਼ੇਅਰ ਕੀਤਾ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਚੈਟ ਖੋਲ੍ਹਣ ‘ਤੇ ਜਿੱਥੇ ਪ੍ਰੋਫਾਈਲ ਫੋਟੋ ਰਹਿੰਦੀ ਹੈ, ਉੱਥੇ ਨਾਮ ਦੇ ਹੇਠਾਂ ਸਟੇਟਸ ਵੀ ਦਿਖਾਈ ਦੇ ਰਿਹਾ ਹੈ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਵਿਸ਼ੇਸ਼ਤਾ ਅਜੇ ਵਿਕਾਸ ਦੇ ਪੜਾਅ ਵਿੱਚ ਹੈ ਅਤੇ ਫਿਲਹਾਲ ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .