ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਫਰਵਰੀ 2018 ਵਿੱਚ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਦੀ ਫਲਾਈਟ ਨੂੰ ਉਦੋਂ ਤੱਕ ਅੰਮ੍ਰਿਤਸਰ ‘ਚ ਉਤਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਜਦੋਂ ਤੱਕ ਉਹ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਰਾਜ਼ੀ ਨਹੀਂ ਹੋ ਸਨ। ਕੈਨੇਡੀਅਨ ਅਖਬਾਰ ਗਲੋਬ ਐਂਡ ਮੇਲ ਨੇ ਆਪਣੀ ਇੱਕ ਰਿਪੋਰਟ ਵਿੱਚ ਇਹ ਖੁਲਾਸਾ ਕੀਤਾ ਹੈ।
ਅਖਬਾਰ ਦੀ ਰਿਪੋਰਟ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਗ੍ਰਿਫਤਾਰੀ ਦੇ ਦਿਨਾਂ ਦੇ ਅੰਦਰ ਆਈ ਹੈ। ਇਸ ਹੱਤਿਆਕਾਂਡ ਵਿੱਚ ਭਾਰਤੀ ਏਜੰਟਾਂ ਦੀ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਦੇ ਕੂਟਨੀਤਕ ਸਬੰਧ ਪਹਿਲਾਂ ਹੀ ਤਣਾਅਪੂਰਨ ਹਨ।
ਰਿਪੋਰਟ ਮੁਤਾਬਕ ਅਮਰਿੰਦਰ ਨੇ ਟਰੂਡੋ ਨੂੰ 21 ਫਰਵਰੀ, 2018 ਨੂੰ ਅੰਮ੍ਰਿਤਸਰ ਵਿੱਚ ਹੋਈ ਮੀਟਿੰਗ ਦੌਰਾਨ ਕੈਨੇਡਾ ਵਿੱਚ ਮੌਜੂਦ 9 ਏ-ਕੈਟਾਗਰੀ ਦੇ ਅੱਤਵਾਦੀਆਂ ਦੀ ਸੂਚੀ ਸੌਂਪੀ ਸੀ। ਉਨ੍ਹਾਂ ਟਰੂਡੋ ਨੂੰ ਦੱਸਿਆ ਸੀ ਕਿ ਵਿਰੋਧੀ ਵਿਚਾਰਧਾਰਾ ਵਾਲੇ ਲੋਕਾਂ ਨੂੰ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਫਾਈਨਾਂਸ ਕਰਨ ਲਈ ਕੈਨੇਡਾ ਦੀ ਧਰਤੀ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ।
ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਹ ਵੀ ਦੱਸਿਆ ਸੀ ਕਿ ਕੈਨੇਡੀਅਨ ਸਰਕਾਰ ਨਿੱਝਰ ਸਮੇਤ 9 ਵਿਅਕਤੀਆਂ ਵਿਰੁੱਧ ਇੱਕ-ਦੋ ਮਾਮਲਿਆਂ ਨੂੰ ਛੱਡ ਕੇ ਕੋਈ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ।
ਇਹ ਵੀ ਪੜ੍ਹੋ : ਚੇਨਈ ਸੁਪਰ ਕਿੰਗਜ਼ ਦੇ ਬੱਲੇਬਾਜ਼ ਨੇ ਤੋੜਿਆ ਫੈਨ ਦਾ iPhone, ਫਿਰ ਖਿਡਾਰੀ ਨੇ ਦਿੱਤਾ ਖਾਸ ਤੋਹਫ਼ਾ!
ਗਲੋਬ ਐਂਡ ਮੇਲ ਦੀ ਰਿਪੋਰਟ ਨੇ ਇਕ ਸੂਤਰ ਦੇ ਹਵਾਲੇ ਨਾਲ ਕਿਹਾ, “ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਸੁਖਾਵੀਂ ਨਹੀਂ ਰਹੀ ਸੀ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਦੇ ਅਧਿਕਾਰੀਆਂ ਨੇ ਭਾਰਤ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੌਂਪੀ ਗਈ ਸੂਚੀ ‘ਤੇ ਗੌਰ ਕਰਨਗੇ। ਦੱ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਸੀ ਜਦੋਂ ਭਾਰਤ ਸਰਕਾਰ ਵੱਲੋਂ ਕੈਨੇਡਾ ਨੂੰ ਅਜਿਹੇ ਅਪਰਾਧੀਆਂ ਦੀ ਸੂਚੀ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: