ਮੌਸਮ ਵਿਚ ਇਕ ਵਾਰ ਫਿਰ ਬਦਲਾਅ ਆਇਆ ਹੈ। ਐਤਵਾਰ ਨੂੰ ਪੰਜਾਬ, ਬਿਹਾਰ ਤੋਂ ਲੈ ਕੇ ਪੱਛਮੀ ਬੰਗਾਲ, ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਦੇ ਉਪ-ਹਿਮਾਲੀਅਨ ਖੇਤਰਾਂ ਵਿੱਚ ਗਰਜ਼-ਤੂਫਾਨ ਦੇ ਨਾਲ-ਨਾਲ ਹਲਕੀ ਅਤੇ ਭਾਰੀ ਬਾਰਿਸ਼ ਹੋਈ ਅਤੇ ਪੱਛਮੀ ਹਿਮਾਲੀਅਨ ਖੇਤਰਾਂ ਯਾਨੀ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਦਰਜ ਕੀਤੀ ਗਈ। ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਸਥਿਤੀ ਦੋ ਦਿਨ ਹੋਰ ਜਾਰੀ ਰਹੇਗੀ। ਇਸ ਦੇ ਨਾਲ ਹੀ 26 ਮਾਰਚ ਤੋਂ ਪੱਛਮੀ ਹਿਮਾਲੀਅਨ ਖੇਤਰਾਂ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੌਸਮ ਦੇ ਖ਼ਰਾਬ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਪਹਿਲਾਂ ਹੀ ਐਤਵਾਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਰਾਸ਼ਟਰੀ ਰਾਜਧਾਨੀ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਅਤੇ ਪੂਰਬੀ ਰਾਜਸਥਾਨ ਵਿੱਚ ਮੀਂਹ, ਬਰਫ਼ਬਾਰੀ ਅਤੇ ਗਰਜ਼-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਉੱਤਰ-ਪੂਰਬੀ ਰਾਜਾਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪੂਰਵ ਅਨੁਮਾਨ ਮੁਤਾਬਕ ਇਹਨਾਂ ਖੇਤਰਾਂ ਵਿੱਚ ਭਾਰੀ ਮੀਂਹ ਪਿਆ, ਤੇਜ਼ ਹਵਾਵਾਂ ਚੱਲੀਆਂ ਅਤੇ ਪਹਾੜੀ ਰਾਜਾਂ ਵਿੱਚ ਉਚਾਈ ਵਾਲੇ ਇਲਾਕਿਆਂ ਵਿੱਚ ਬਰਫਬਾਰੀ ਹੋਈ।
ਹਿਮਾਚਲ ਪ੍ਰਦੇਸ਼ ਵਿੱਚ ਮੰਗਲਵਾਰ ਤੋਂ ਮੌਸਮ ਦੇ ਵਿਗੜਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 28 ਮਾਰਚ ਲਈ ਗਰਜ਼-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਹੋਲੀ ਵਾਲੇ ਦਿਨ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ। 28 ਤੋਂ 30 ਮਾਰਚ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। 28 ਮਾਰਚ ਨੂੰ ਕਈ ਮੱਧ ਅਤੇ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਐਤਵਾਰ ਨੂੰ ਰਾਜਧਾਨੀ ਸ਼ਿਮਲਾ ‘ਚ ਬਾਅਦ ਦੁਪਹਿਰ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ। ਰਾਜਧਾਨੀ ਸ਼ਿਮਲਾ ਦੇ ਤਾਪਮਾਨ ‘ਚ ਪਿਛਲੇ 24 ਘੰਟਿਆਂ ‘ਚ 1.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਊਨਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਿਊਰਾਲਿੰਕ ਦਾ ਕਮਾਲ, ਮਰੀਜ਼ ਨੇ ਸੋਚ ਕੇ ਕੀਤਾ X ‘ਤੇ ਪੋਸਟ, ਮਸਕ ਵੀ ਹੋਏ ਮੁਰੀਦ
ਆਈਐਮਡੀ ਮੁਤਾਬਕ ਪੱਛਮੀ ਹਿਮਾਚਲੀ ਖੇਤਰ ਵਿੱਚ ਇੱਕ ਤੋਂ ਬਾਅਦ ਇੱਕ ਦੋ ਪੱਛਮੀ ਦਬਾਅ ਵਾਲੇ ਖੇਤਰ ਬਣ ਰਹੇ ਹਨ, ਪਹਿਲਾ 26 ਮਾਰਚ ਅਤੇ ਦੂਜਾ 29 ਮਾਰਚ ਨੂੰ। ਇਸ ਦੇ ਪ੍ਰਭਾਵ ਕਾਰਨ 26 ਤੋਂ 29 ਮਾਰਚ ਤੱਕ ਜੰਮੂ-ਕਸ਼ਮੀਰ ਅਤੇ ਉੱਤਰ ਪੱਛਮੀ ਭਾਰਤ ਅਤੇ ਇਸ ਦੇ ਨਾਲ ਲੱਗਦੇ ਮੈਦਾਨੀ ਇਲਾਕਿਆਂ ਸਮੇਤ ਪੰਜਾਬ ਅਤੇ ਹਰਿਆਣਾ ਸਮੇਤ ਪੱਛਮੀ ਹਿਮਾਲੀਅਨ ਖੇਤਰਾਂ ‘ਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਖੇਤਰਾਂ ਵਿੱਚ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ, ਹਰਿਆਣਾ ਸ਼ਾਮਲ ਹਨ। ਮੌਸਮ ਵਿਭਾਗ ਨੇ ਇਹ ਵੀ ਕਿਹਾ ਕਿ 28 ਅਤੇ 29 ਮਾਰਚ ਨੂੰ ਖਰਾਬ ਮੌਸਮ ਆਪਣੇ ਸਿਖਰ ‘ਤੇ ਹੋਵੇਗਾ। ਸੋਮਵਾਰ ਨੂੰ ਬਿਹਾਰ, ਝਾਰਖੰਡ ਅਤੇ ਉੱਤਰ-ਪੂਰਬੀ ਰਾਜਾਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: