ਜਗਰਾਉਂ ਲੁਧਿਆਣਾ ਦਿਹਾਤੀ ਪੁਲਿਸ ਨੇ ਸ਼ਰਾਬ ਤਸਕਰੀ ਦਾ ਧੰਦਾ ਕਰਨ ਵਾਲੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿੱਚ ਤਿੰਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

wine smuggling jagraon news
ਮੁਲਜ਼ਮਾਂ ਦੀ ਪਛਾਣ ਵਿਜੇ ਬਾਲੀ ਵਾਸੀ ਛੋਟੀ ਛਪਾਰ, ਜਸਵੰਤ ਸਿੰਘ ਵਾਸੀ ਪਿੰਡ ਡਾਗੀਆਂ ਅਤੇ ਪ੍ਰੀਤਮ ਸਿੰਘ ਵਾਸੀ ਰਾਣੀ ਵਾਲਾ ਖੂਹ ਨੇੜੇ ਵਾਲਮੀਕਿ ਮੰਦਰ ਜਗਰਾਉਂ ਵਜੋਂ ਹੋਈ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਕੋਲੋਂ 24-24 ਬੋਤਲਾਂ ਅਤੇ ਕੁੱਲ 6 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਥਾਣਾ ਜੋਧਾਂ ਦੇ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪਿੰਡ ਛਪਾਰ ਤੋਂ ਛੋਟੀ ਛਪਾਰ ਵੱਲ ਜਾ ਰਹੇ ਸਨ। ਰਸਤੇ ਵਿਚ ਇਕ ਆਦਮੀ ਸਿਰ ‘ਤੇ ਬੋਰੀ ਲੈ ਕੇ ਆ ਰਿਹਾ ਸੀ। ਪੁਲਸ ਨੂੰ ਦੇਖ ਕੇ ਉਸ ਨੇ ਬੋਰੀ ਸੁੱਟ ਦਿੱਤੀ ਅਤੇ ਭੱਜਣ ਲੱਗਾ। ਪੁਲੀਸ ਨੇ ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਲਿਆ। ਪੁਲਸ ਵੱਲੋਂ ਪੁੱਛਗਿੱਛ ਕਰਨ ‘ਤੇ ਦੋਸ਼ੀ ਨੇ ਆਪਣਾ ਨਾਂ ਵਿਜੇ ਬਾਲੀ ਦੱਸਿਆ। ਪੁਲਿਸ ਨੇ ਬੈਗ ਦੀ ਤਲਾਸ਼ੀ ਲਈ। ਤਾਂ ਉਸ ਕੋਲੋਂ 24 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਜੋਧਾਂ ਵਿੱਚ ਕੇਸ ਦਰਜ ਕਰ ਲਿਆ ਹੈ।