ਮਾਨਸੂਨ ਇਸ ਹਫਤੇ ਪੰਜਾਬ ਤੋਂ ਰਵਾਨਾ ਹੋ ਗਿਆ ਹੈ। ਇਸ ਤੋਂ ਬਾਅਦ ਵੀ ਮੌਸਮ ਦਾ ਮਿਜਾਜ਼ ਸੁਹਾਵਣਾ ਬਣਿਆ ਹੋਇਆ ਹੈ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਬਣੀ ਹੋਈ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਗਰਜ ਨਾਲ ਛਿੱਟੇ ਵੀ ਪਏ ਨੇ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ 12 ਅਕਤੂਬਰ ਤੱਕ ਪੰਜਾਬ ਵਿੱਚ ਬੱਦਲਵਾਈ, ਕਿਣਮਿਣ ਅਤੇ ਮੀਂਹ ਪੈਣ ਦੇ ਆਸਾਰ ਹਨ। ਇਸ ਕਾਰਨ ਦਿਨ ਦਾ ਤਾਪਮਾਨ ਡਿੱਗ ਜਾਵੇਗਾ। ਵਿਗਿਆਨੀਆਂ ਮੁਤਾਬਕ ਮਾਨਸੂਨ ਤੋਂ ਬਾਅਦ ਜਿਸ ਤਰ੍ਹਾਂ ਦਾ ਮੌਸਮ ਚੱਲ ਰਿਹਾ ਹੈ, ਉਸ ਮੁਤਾਬਕ ਇਸ ਵਾਰ ਸਰਦੀ ਜਲਦੀ ਹੀ ਆ ਜਾਵੇਗੀ।
ਵਿਗਿਆਨੀਆਂ ਦਾ ਮੰਨਣਾ ਹੈ ਕਿ 25 ਅਕਤੂਬਰ ਤੋਂ ਠੰਡ ਸ਼ੁਰੂ ਹੋ ਜਾਵੇਗੀ। ਸਵੇਰੇ-ਸ਼ਾਮ ਠੰਡ ਦਾ ਅਹਿਸਾਸ ਵਧੇਗਾ, ਜਦੋਂ ਕਿ ਨਵੰਬਰ ਦੇ ਪਹਿਲੇ ਹਫ਼ਤੇ ਠੰਢ ਨੇ ਜ਼ੋਰ ਫੜ ਲਿਆ ਹੈ।
ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ, ਡਾਕਟਰਾਂ ਨੇ ਸਰਜਰੀ ਦੌਰਾਨ ਢਿੱਡ ‘ਚ ਛੱਡੀ ਕੈਂਚੀ, 5 ਸਾਲ ਤੜਫ਼ਦੀ ਰਹੀ ਔਰਤ
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਾਲ ਠੰਢ ਦੋ ਹਫ਼ਤੇ ਪਹਿਲਾਂ ਹੀ ਸ਼ੁਰੂ ਹੋ ਰਹੀ ਹੈ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ਦੇ ਕਈ ਜ਼ਿਲਿਆਂ ‘ਚ ਮੀਂਹ ਪਿਆ। ਦਿਨ ਭਰ ਬੱਦਲ ਛਾਏ ਰਹਿਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਦਿਨ ਭਰ ਬੱਦਲ ਛਾਏ ਰਹੇ। ਐਤਵਾਰ ਸਵੇਰੇ ਬੱਦਲਾਂ ਦੇ ਨਾਲ-ਨਾਲ ਤੇਜ਼ ਹਵਾ ਵੀ ਚੱਲ ਰਹੀ ਸੀ। ਦੁਪਹਿਰ ਬਾਅਦ ਸ਼ਹਿਰ ਦੇ ਕੁਝ ਇਲਾਕਿਆਂ ‘ਚ ਮੀਂਹ ਪਿਆ ਅਤੇ ਕੁਝ ਥਾਵਾਂ ‘ਤੇ ਤੇਜ਼ ਹਵਾ ਵੀ ਚੱਲੀ।
ਵੀਡੀਓ ਲਈ ਕਲਿੱਕ ਕਰੋ -: