ਪਿਛਲੇ ਢਾਈ ਸਾਲਾਂ ਵਿੱਚ ਕਈ ਵੱਡੀਆਂ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕੀਤਾ ਹੈ। ਸਿਰਫ਼ 30 ਮਹੀਨਿਆਂ ਵਿੱਚ ਪੰਜਾਬ ਵਿੱਚ 86 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਕਾਰਨ ਕਰੀਬ 3,92,540 ਨੌਜਵਾਨ ਮੁੰਡੇ ਕੁੜੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਪੋਸਟ ‘ਚ ਲਿਖਿਆ ਹੈ ਕਿ ਅਸੀਂ ਕਾਰੋਬਾਰ ਦੇ ਨਾਲ-ਨਾਲ ਰੋਜ਼ਗਾਰ ਨੂੰ ਵੀ ਅਹਿਮੀਅਤ ਦੇ ਰਹੇ ਹਾਂ। ਕੰਪਨੀਆਂ ਅੱਗੇ ਸਾਡੀ ਇੱਕੋ ਇੱਕ ਸ਼ਰਤ ਹੈ ਕਿ ਅਸੀਂ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਈਏ। ਸਾਡੀ ਸਰਕਾਰ ਉਦਯੋਗਪਤੀਆਂ ਨੂੰ ਨਿਵੇਸ਼ ਅਤੇ ਕਾਰੋਬਾਰ ਲਈ ਅਨੁਕੂਲ ਮਾਹੌਲ ਪ੍ਰਦਾਨ ਕਰ ਰਹੀ ਹੈ। ਸਾਡੀ ਸਰਕਾਰ ਪੰਜਾਬ ਵਿੱਚ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਰੂਪਨਗਰ ਪੁਲਿਸ ਨੇ ਸੀਰੀਅਲ ਕਿ.ਲ.ਰ ਨੂੰ ਕੀਤਾ ਗ੍ਰਿਫ਼ਤਾਰ, ਕ.ਤ.ਲ ਤੋਂ ਇਲਾਵਾ ਕਈ ਵਾ.ਰਦਾ/ਤਾਂ ‘ਚ ਸੀ ਸ਼ਾਮਲ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਈ ਪੱਧਰਾਂ ‘ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਕਰੀਬ ਚਾਰ ਮਹੀਨੇ ਪਹਿਲਾਂ ਮੁੰਬਈ ਆਏ ਸਨ। ਇਸ ਸਮੇਂ ਦੌਰਾਨ ਸਨ ਫਾਰਮਾ ਨੇ ਆਪਣੇ ਮੌਜੂਦਾ ਟੈਸਾ ਪ੍ਰੋਜੈਕਟ ਦਾ ਵਿਸਥਾਰ ਕਰਨ ਦੀ ਇੱਛਾ ਪ੍ਰਗਟਾਈ ਸੀ। ਇਸ ਦੇ ਨਾਲ ਹੀ ਸਿਫੀ ਟੈਕਨਾਲੋਜੀ ਨੇ ਮੋਹਾਲੀ ਵਿੱਚ ਏਆਈ ਅਧਾਰਤ ਹੌਰੀਜੋਂਟਲ ਡਾਟਾ ਸੈਂਟਰ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਕਰਨ ਦਾ ਫੈਸਲਾ ਕੀਤਾ ਸੀ। ਜਦੋਂ ਕਿ JSW ਸਟੀਲ 1600 ਕਰੋੜ ਰੁਪਏ ਦੀ ਲਾਗਤ ਨਾਲ 28 ਏਕੜ ਵਿੱਚ ਇੱਕ ਨਵੀਂ ਯੂਨਿਟ ਸਥਾਪਤ ਕਰੇਗੀ।
ਪੰਜਾਬ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਸੂਬੇ ਵਿੱਚ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਮੁੱਖ ਮੰਤਰੀ ਨੇ ਸਾਲ 2022 ਵਿੱਚ ਜਰਮਨੀ ਦਾ ਦੌਰਾ ਕੀਤਾ। ਇਸ ਤੋਂ ਬਾਅਦ ਕਈ ਕੰਪਨੀਆਂ ਨੇ ਨਿਵੇਸ਼ ਵਿੱਚ ਦਿਲਚਸਪੀ ਦਿਖਾਈ। ਰਾਜਪੁਰਾ ਸਮੇਤ ਕਈ ਕੰਪਨੀਆਂ ਨੇ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਟਾਟਾ ਲੁਧਿਆਣਾ ਵਿੱਚ ਆਪਣਾ ਪਲਾਂਟ ਲਗਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: