ਕੋਟਕਪੂਰਾ ਦੇ ਮੁਕਤਸਰ ਰੋਡ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਥੇ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਇੱਕ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ ਹੈ। ਮ੍ਰਿਤਕਾ ਦੀ ਪਛਾਣ ਗੁਰਮੇਲ ਕੌਰ ਵਜੋਂ ਹੋਈ ਹੈ ਤੇ ਇਸ ਦੇ ਨਾਲ ਹੀ ਹਾਦਸੇ ‘ਚ ਮ੍ਰਿਤਕਾ ਦੀ ਕੁੜੀ ਤੇ ਮੁੰਡਾ ਗੰਭੀਰ ਜ਼ਖਮੀ ਹੋਏ ਹਨ। ਪੁਲਿਸ ਨੇ ਬੱਸ ਦੇ ਡ੍ਰਾਈਵਰ ਨੂੰ ਹਿਰਾਸਤ ‘ਚ ਲੈ ਲਿਆ ਹੈ।
ਦੱਸ ਦੇਈਏ ਕਿ ਬੱਸ ਦੀ ਟੱਕਰ ਨਾਲ ਬਾਈਕ ‘ਤੇ ਬੈਠੀ ਗੁਰਮੇਲ ਕੌਰ ਸੜਕ ‘ਤੇ ਡਿੱਗ ਗਈ ਤੇ ਬੱਸ ਦੇ ਪਿਛਲੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮਹਿਲਾ ਨੇ ਆਪਣੀ ਕੁੜੀ ਨੂੰ ਹਸਪਤਾਲ ਵਿਚ ਭਰਤੀ ਕਰਵਾਉਣਾ ਸੀ ਜਿਸ ਲਈ ਉਹ ਘਰੋਂ ਨਿਕਲੀ ਸੀ ਪਰ ਰਾਹ ਵਿਚ ਬੱਸ ਕਾਫੀ ਤੇਜ਼ ਰਫਤਾਰ ਨਾਲ ਆ ਰਹੀ ਸੀ ਤੇ ਇਹ ਹਾਦਸਾ ਵਾਪਰ ਗਿਆ। ਪਿੰਡ ਕੁਹਾਰਵਾਲਾ ਦਾ ਰਹਿਣ ਵਾਲਾ ਤਰਸੇਮ ਸਿੰਘ ਆਪਣੀ ਮਾਂ ਤੇ ਭੈਣ ਨਾਲ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਥਾਣਾ ਸਿਟੀ ਕੋਟਕਪੂਰਾ ਤੋਂ ਏਐੱਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਨੋਟ ਘੁਟਾਲੇ ‘ਚ CBI ਕੋਰਟ ਦਾ ਵੱਡਾ ਫੈਸਲਾ, ਜਸਟਿਸ ਨਿਰਮਲ ਯਾਦਵ ਸਣੇ 5 ਨੂੰ ਕੀਤਾ ਬਰੀ
ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸਾਗ੍ਰਸਤ ਬੱਸ ਦੇ ਡਰਾਈਵਰ ਨੂੰ ਵੀ ਹਿਰਾਸਤ ਵਿਚ ਲੈ ਲਿਆ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਮੁਤਾਬਕ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
