ਗੁਰਦਾਸਪੁਰ ਵਿਚ ਪੁਰਾਣੀ ਰੰਜਿਸ਼ ਕਰਕੇ ਇਕ ਔਰਤ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਰਿੰਦਰ ਕੌਰ ਵਜੋਂ ਹੋਈ ਹੈ। ਇਹ ਘਟਨਾ ਪੁਰਾਣਾ ਸ਼ਾਲਾ ਥਾਣਾ ਖੇਤਰ ਦੇ ਪਿੰਡ ਨਵਾਂ ਪਿੰਡ ਬਹਾਦਰਪੁਰ ਦੀ ਹੈ।
ਘਟਨਾ ਸਮੇਂ ਸੁਰਿੰਦਰ ਕੌਰ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੀ ਸੀ। ਇਸ ਦੌਰਾਨ ਦੋਸ਼ੀ ਨੇ ਉਸ ’ਤੇ ਕਿਰਚ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਗੰਭੀਰ ਜ਼ਖਮੀ ਔਰਤ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਸ਼ੀ ਫਰਾਰ ਹੈ। ਪੁਲਿਸ ਮੁਤਾਬਕ ਇਹ ਕਤਲ ਪੁਰਾਣੀ ਰੰਜਿਸ਼ ਦਾ ਨਤੀਜਾ ਹੈ ਅਤੇ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।
ਮ੍ਰਿਤਕ ਔਰਤ ਦੇ ਪਤੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 14 ਜਨਵਰੀ ਨੂੰ ਉਨ੍ਹਾਂ ਦੇ ਗੁਆਂਢ ‘ਚ ਰਹਿਣ ਵਾਲੇ ਸ਼ਿੰਗਾਰਾ ਸਿੰਘ ਨੇ ਆਪਣੀ ਹਵੇਲੀ ‘ਚ ਲੋਹੜੀ ਦਾ ਤਿਉਹਾਰ ਮਨਾਉਣ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ। ਉਹ ਆਪਣੀ ਪਤਨੀ ਸੁਰਿੰਦਰ ਕੌਰ ਅਤੇ ਪੁੱਤਰ ਹਰਮਨਪ੍ਰੀਤ ਸਿੰਘ ਨਾਲ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਹਵੇਲੀ ਗਿਆ ਸੀ। ਇਸੇ ਦੌਰਾਨ ਦੋਸ਼ੀ ਨਰਿੰਜਨ ਸਿੰਘ ਉਥੇ ਆ ਗਿਆ ਅਤੇ ਉਨ੍ਹਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ : ਖਹਿਰਾ ਖਿਲਾਫ਼ ਈਡੀ ਵੱਲੋਂ ਪਾਈ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ, MLA ਬੋਲੇ- ‘ਸੱਚ ਦੀ ਜਿੱਤ ਹੋਈ…’
ਜਦੋਂ ਪਤਨੀ ਅਤੇ ਪੁੱਤਰ ਨੇ ਦੋਸ਼ੀ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਦੋਸ਼ੀ ਨੇ ਸੁਰਿੰਦਰ ਕੌਰ ’ਤੇ 3 ਵਾਰ ਕਿਰਚ ਨਾਲ ਹਮਲਾ ਕਰ ਦਿੱਤਾ। ਉਸ ਦੇ ਢਿੱਡ ਵਿਚ ਇਕ ਵਾਰ ਅਤੇ ਛਾਤੀ ‘ਤੇ ਦੋ ਵਾਰ ਚਾਕੂ ਮਾਰਿਆ ਗਿਆ ਸੀ। ਜਿਸ ਤੋਂ ਬਾਅਦ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਕੇ ਜ਼ਮੀਨ ‘ਤੇ ਡਿੱਗ ਗਈ। ਘਟਨਾ ਤੋਂ ਤੁਰੰਤ ਬਾਅਦ ਦੋਸ਼ੀ ਫਰਾਰ ਹੋ ਗਿਆ। ਇਸ ਤੋਂ ਬਾਅਦ ਉਸ ਦਾ ਪਤੀ ਅਤੇ ਪੁੱਤਰ ਜ਼ਖ਼ਮੀ ਸੁਰਿੰਦਰ ਕੌਰ ਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਜਿੱਥੇ ਇਲਾਜ ਦੌਰਾਨ ਸੁਰਿੰਦਰ ਕੌਰ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪਤੀ ਨੇ ਦੱਸਿਆ ਕਿ ਦੋ-ਤਿੰਨ ਦਿਨ ਪਹਿਲਾਂ ਦੋਸ਼ੀ ਨੇ ਉਸ ਦੀ ਪਤਨੀ ਦਾ ਮਜ਼ਾਕ ਉਡਾਇਆ ਸੀ। ਜਿਸ ਦਾ ਉਸ ਦੀ ਪਤਨੀ ਨੇ ਵਿਰੋਧ ਕੀਤਾ, ਜਿਸ ਕਾਰਨ ਦੋਸ਼ੀ ਦਾ ਆਪਣੀ ਪਤਨੀ ਨਾਲ ਰੰਜਿਸ਼ ਰਹਿੰਦਾ ਸੀ।
ਵੀਡੀਓ ਲਈ ਕਲਿੱਕ ਕਰੋ -: