ਲੁਧਿਆਣਾ ਦੇ ਕਸਬਾ ਜਗਰਾਓਂ ਵਿਚ ਇਕ ਮਹਿਲਾ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਕੁਚਲ ਦਿੱਤਾ। ਮਹਿਲਾ ਨੂੰ ਹਸਪਤਾਲ ਲਿਆਇਆ ਗਿਆ ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਿਟੀ ਜਗਰਾਓਂ ਪੁਲਿਸ ਨੇ ਮੁਲਜ਼ਮ ਬੱਸ ਡਰਾਈਵਰ ਖਿਲਾਫ ਧਾਰਾ ਆਈਪੀਸੀ 279, 304 ਏ ਤਹਿਤ ਮਾਮਲਾ ਦਰਜ ਕੀਤਾ ਹੈ।
ਮ੍ਰਿਤਕ ਮਹਿਲਾ ਦੇ ਪਿਤਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਪਿੰਡ ਭੁੱਟਾ ਥਾਣਾ ਡੇਹਲੋਂ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਧੀ ਗੁਰਦੀਪ ਕੌਰ (35) ਬੀਮਾਰ ਹੋਣ ਕਾਰਨ ਉਨ੍ਹਾਂ ਨਾਲ ਦਵਾਈ ਲੈਣ ਜਗਰਾਓਂ ਗਈ ਸੀ।
ਦਵਾਈ ਲੈ ਕੇ ਧੀ ਨਾਲ ਵਾਪਸ ਲੁਧਿਆਣਾ ਆ ਰਹੇ ਸਨ ਤਾਂ ਬੱਸ ਸਟੈਂਡ ਜਗਰਾਓਂ ਤੋਂ ਪੰਜਾਬ ਰੋਡਵੇਜ਼ ਦੀ ਬੱਸ ਚੜ੍ਹਨ ਸਮੇਂ ਉਨ੍ਹਾਂ ਦੀ ਧੀ ਉਨ੍ਹਾਂ ਤੋਂ ਅੱਗੇ ਸੀ। ਗੁਰਦੀਪ ਕੌਰ ਨੇ ਬੱਸ ਦੀ ਖਿੜਕੀ ਫੜੀ। ਇਸ ਦੌਰਾਨ ਉਸ ਦਾ ਇਕ ਪੈਸ ਬੱਸ ਦੇ ਅੰਦਰ ਤੇ ਦੂਜਾ ਬਾਹਰ ਸੀ।ਇੰਨੇ ਵਿਚ ਬੱਸ ਚਾਲਕ ਨੇ ਬੱਸ ਭਜਾ ਲਈ। ਇਸ ਕਾਰਨ ਉਨ੍ਹਾਂ ਦੀ ਧੀ ਬੱਸ ਤੋਂ ਹੇਠਾਂ ਡਿੱਗ ਗਈ।
ਇਹ ਵੀ ਪੜ੍ਹੋ : ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ਕਾਰਨ ਖੇਡ ਮੁਕਾਬਲੇ ਤੋਂ ਬਾਹਰ ਕਰਨ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ
ਬੱਸ ਵਿਚ ਸਵਾਰ ਯਾਤਰੀਆਂ ਨੇ ਕਾਫੀ ਸ਼ੋਰ ਮਚਾਇਆ ਤਾਂ ਡਰਾਈਵਰ ਨੇ ਬੱਸ ਪਿੱਛੇ ਕਰਦੇ ਸਮੇਂ ਉਨ੍ਹਾਂ ਦੀ ਧੀ ਨੂੰ ਕੁਚਲ ਦਿੱਤਾ। ਬੱਸ ਦਾ ਅਗਲਾ ਟਾਇਰ ਗੁਰਦੀਪ ਕੌਰ ਦੇ ਉਪਰ ਚੜ੍ਹ ਗਿਆ।ਮੁਲਜ਼ਮ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਹਾਲਤ ਵਿਚ ਗੁਰਦੀਪ ਕੌਰ ਨੂੰ ਸਿਵਲ ਹਸਪਤਾਲ ਜਗਰਾਓਂ ਲਿਆਂਦਾ ਗਿਆ ਜਿਥੇ ਉਸ ਦੀ ਗੰਭੀਰ ਹਾਲਤ ਦੇਖ ਕੇ ਡਾਕਟਰਾਂ ਨੇ ਲੁਧਿਆਣਾ ਰੈਫਰ ਕਰ ਦਿੱਤਾ।
ਧੀ ਗੁਰਦੀਪ ਕੌਰ ਨੂੰ ਲੈ ਕੇ ਉਹ ਡੀਐੱਮਸੀ ਹਸਪਤਾਲ ਪਹੁੰਚੇ ਜਿਥੇ ਉਸ ਨੇ ਦਮ ਤੋੜ ਦਿੱਤਾ।ਗੁਰਦੀਪ ਕੌਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰ ਵਾਲਿਆਂ ਦੇ ਸਪੁਰਦ ਕਰ ਦਿੱਤੀ ਗਈ ਹੈ।