ਮਾਨਸਾ ਜ਼ਿਲ੍ਹੇ ਦੇ ਪਿੰਡ ਰੱਲਾ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਔਰਤਾਂ ਨੇ ਕਮਾਨ ਸੰਭਾਲ ਲਈ ਹੈ। ਚਿੱਟਾ ਅਤੇ ਮੈਡੀਕਲ ਨਸ਼ਾ ਰੋਕਣ ਲਈ ਪਿੰਡ ਵਿੱਚ ਕਮੇਟੀ ਬਣਾਈ ਗਈ ਤੇ ਮਤਾ ਪਾਸ ਕੀਤਾ ਗਿਆ, ਜਿਸ ਵਿੱਚ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਦੀ ਮਦਦ ਨਾ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਰਾਤ ਵੇਲੇ ਔਰਤਾਂ, ਬਜ਼ੁਰਗ ਅਤੇ ਨੌਜਵਾਨ ਤਸਕਰਾਂ ‘ਤੇ ਨਜ਼ਰ ਰੱਖਣ ਲਈ ਠੀਕਰੀ ਪਹਿਰਾ ਲਾ ਰਹੇ ਹਨ
ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇਣ ਲਈ 5000 ਰੁਪਏ ਦਾ ਇਨਾਮ ਵੀ ਰੱਖਿਆ ਗਿਆ ਹੈ, ਤਾਂ ਜੋ ਪਿੰਡ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਔਰਤਾਂ ਹੱਥਾਂ ਵਿੱਚ ਡੰਡੇ ਲੈ ਕੇ ਨੌਜਵਾਨਾਂ ਅਤੇ ਬਜ਼ੁਰਗਾਂ ਦੀ ਮਦਦ ਲਈ ਅੱਗੇ ਆਈਆਂ ਹਨ। ਉਹ ਰਾਤ ਨੂੰ ਇਕੱਠੇ ਹੋ ਕੇ ਕਮੇਟੀ ਦਾ ਸਮਰਥਨ ਕਰਦੇ ਹਨ, ਤਾਂ ਜੋ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਇਆ ਜਾ ਸਕੇ। ਔਰਤਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਲਗਾਤਾਰ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜਾਨ ਗੁਆ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰ ਬਰਬਾਦ ਹੋ ਰਹੇ ਹਨ।
ਇਹ ਵੀ ਪੜ੍ਹੋ : 5 ਜੀਆਂ ਵਾਲੇ 3 ਮੰਜ਼ਿਲਾ ਮਕਾਨ ‘ਚ ਜ਼ਬਰਦਸਤ ਧਮਾਕਾ, ਕੱਲੀ-ਕੱਲੀ ਇੱਟ ਹੋਈ ਵੱਖ, ਆਵਾਜ਼ ਨਾਲ ਦਹਿਲੇ ਲੋਕ
ਪੰਜਾਬ ਦੇ ਕੁਝ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ ਅਤੇ ਕੁਝ ਨੌਜਵਾਨ ਨਸ਼ਿਆਂ ਕਾਰਨ ਮਰ ਰਹੇ ਹਨ। ਔਰਤਾਂ ਦੇ ਵਿਆਹ ਬਰਬਾਦ ਹੋਣ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਇਹ ਪ੍ਰਣ ਲਿਆ ਹੈ। ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਰਾਤ ਸਮੇਂ ਠੀਕਰੀ ਪਹਿਰਾ ਦੇ ਕੇ ਨਸ਼ੇ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਿੰਡ ਦੇ ਲੋਕਾਂ ਦਾ ਸਾਥ ਦੇਣ ਦੀ ਲੋੜ ਹੈ। ਇਸ ਲਈ ਸਾਰੀਆਂ ਔਰਤਾਂ ਹੱਥਾਂ ਵਿੱਚ ਡੰਡੇ ਲੈ ਕੇ ਸਹਿਯੋਗ ਕਰਨ ਤਾਂ ਜੋ ਪਿੰਡ ਵਿੱਚ ਕੋਈ ਵੀ ਨਸ਼ਾ ਨਾ ਵੇਚ ਸਕੇ।
ਵੀਡੀਓ ਲਈ ਕਲਿੱਕ ਕਰੋ -: