ਚੀਨ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਚੀਨ ਦੀ ਸਰਕਾਰ ਨੇ ਬੁਧਵਾਰ ਨੂੰ ਕੋਵਿਡ -19 ਦੇ ਹਾਲਾਤਾਂ ਸਬੰਧੀ ਦੱਸਿਆ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਕਿਹਾ ਕਿ ਸਰਕਾਰ ਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਨੂੰ ਰੋਕਣ ਲਈ ਬਹੁਤ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾਵਾਇਰਸ ਨੂੰ ਕਾਬੂ ਕਰਨ ਲਈ ਡਾਕਟਰੀ ਸੇਵਾਵਾਂ ਦੀ ਸਪਲਾਈ ਵਧਾਉਣ ਦੀ ਲੋੜ ਹੈ।

ਜਾਣਕਾਰੀ ਅਨੁਸਾਰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਚੀਨ ਦੇ ਉੱਤਰ-ਪੂਰਬੀ ਖੇਤਰ ਹੇਲੋਂਗਜਿਆਂਗ ਸੂਬੇ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਅਤੇ ਸਟਾਫ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦੇਸ਼ ਨੂੰ ਨਾਵਲ ਕੋਰੋਨਾਵਾਇਰਸ ਨੂੰ ਕਾਬੂ ਕਰਨ ਲਈ ਡਾਕਟਰੀ ਸੇਵਾਵਾਂ ਦੀ ਸਪਲਾਈ ਵਧਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਵਾਈਆਂ ਦੀ ਸਪਲਾਈ ਦੀ ਕਮੀ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਭਾਰਤੀ ਜਲ ਸੈਨਾ ਦਾ IL 38 ਜਹਾਜ਼ ਗਣਤੰਤਰ ਦਿਵਸ ‘ਤੇ ਪਹਿਲੀ ਤੇ ਆਖਰੀ ਵਾਰ ਭਰੇਗਾ ਉਡਾਣ
ਦੱਸ ਦੇਈਏ ਕਿ ਚੀਨ ਵਿੱਚ ਲੱਖਾਂ ਲੋਕ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਆਪਣੇ ਘਰਾਂ ਨੂੰ ਪਰਤ ਰਹੇ ਹਨ। ਸ਼ੁੱਕਰਵਾਰ ਤੱਕ ਅਜਿਹੇ ਲੋਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਅਜਿਹੇ ‘ਚ ਚੀਨ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋ ਸਕਦਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਇਰਸ ਸ਼ੰਘਾਈ ਵਰਗੀਆਂ ਮੇਗਾਸਿਟੀਜ਼ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਵੱਡੀ ਗਿਣਤੀ ਵਿੱਚ ਮਜ਼ਦੂਰ ਇੱਥੋਂ ਛੋਟੇ ਸ਼ਹਿਰਾਂ ਅਤੇ ਕਸਬਿਆਂ ਵੱਲ ਆ ਰਹੇ ਹਨ। ਉਨ੍ਹਾਂ ਕਿਹਾ ਕਿ ਚੀਨ ਦੇ ਪਿੰਡਾਂ ਵਿੱਚ ਸਿਹਤ ਸੰਭਾਲ ਪ੍ਰਣਾਲੀ ਵੀ ਠੀਕ ਨਹੀਂ ਹੈ। ਇਸ ਲਈ ਉਥੇ ਸਥਿਤੀ ਚਿੰਤਾਜਨਕ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
