ਫਰੀਦਕੋਟ ‘ਚ ਬਾਬਾ ਫਰੀਦ ਯੂਨੀਵਰਸਿਟੀ ‘ਚ ਪੈਰਾ-ਮੈਡੀਕਲ ਦੀਆਂ ਅਸਾਮੀਆਂ ‘ਤੇ ਭਰਤੀ ਲਈ ਪ੍ਰੀਖਿਆ ‘ਚ ਕੁੜੀ ਬਣ ਕੇ ਪੇਪਰ ਦੇਣ ਆਇਆ ਇਕ ਗ੍ਰੈਜੂਏਟ ਨੌਜਵਾਨ ਫੜਿਆ ਗਿਆ ਹੈ। ਉਸ ਨੇ ਨਕਲੀ ਲੰਬੇ ਵਾਲ, ਸਲਵਾਰ-ਸੂਟ ਅਤੇ ਬਿੰਦੀ-ਲਿਪਸਟਿਕ ਲਾਈ ਹੋਈ ਸੀ। ਕੁੜੀ ਦੇ ਭੇਸ ‘ਚ ਆਏ ਇਸ ਨੌਜਵਾਨ ਨੂੰ ਪ੍ਰੀਖਿਆ ਕੇਂਦਰ ਤੋਂ ਹੀ ਕਾਬੂ ਕੀਤਾ ਗਿਆ ਹੈ।
ਕੋਟਕਪੂਰਾ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਜਦੋਂ ਅਧਿਆਪਕ ਨੇ ਉਸ ਤੋਂ ਸ਼ੱਕ ਹੋਣ ‘ਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ’ਤੇ ਪ੍ਰੀਖਿਆ ਦੇਣ ਆਇਆ ਸੀ। ਅਧਿਆਪਕਾਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਪੁਲਸ ਹਵਾਲੇ ਕਰ ਦਿੱਤਾ।
ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਹ ਕੁੜੀ ਨਹੀਂ ਸਗੋਂ ਮੁੰਡਾ ਸੀ। ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ‘ਤੇ ਪਰਮਜੀਤ ਕੌਰ ਦਾ ਨਾਂ ਸੀ ਅਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਅੰਗਰੇਜ਼ ਸਿੰਘ ਨਾਂ ਦੇ ਇਸ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ।
ਬਾਬਾ ਫਰੀਦ ਯੂਨੀਵਰਸਿਟੀ ਵਿਖੇ ਪੰਜਾਬ ਸਿਹਤ ਅਤੇ ਪਰਿਵਾਰ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਲਈ ਗਈ, ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਅਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ। ਐਤਵਾਰ ਨੂੰ ਹੋਈ ਪ੍ਰੀਖਿਆ ਲਈ ਯੂਨੀਵਰਸਿਟੀ ਨੇ ਫਰੀਦਕੋਟ, ਫਿਰੋਜ਼ਪੁਰ ਅਤੇ ਕੋਟਕਪੂਰਾ ਵਿੱਚ 26 ਪ੍ਰੀਖਿਆ ਕੇਂਦਰ ਬਣਾਏ ਸਨ, ਜਿਸ ਵਿੱਚ ਸਾਢੇ 7 ਹਜ਼ਾਰ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ।
ਇਹ ਵੀ ਪੜ੍ਹੋ : ਦੋਆਬੇ ਵਾਲਿਆਂ ਲਈ ਚੰਗੀ ਖ਼ਬਰ, ਜਲਦ ਹੀ ਜਲੰਧਰ ਆਦਮਪੁਰ-ਏਅਰਪੋਰਟ ਤੋਂ ਸ਼ੁਰੂ ਹੋਵੇਗੀ ਘਰੇਲੂ ਉਡਾਨ
ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਕੁੜੀ ਦੀ ਥਾਂ ‘ਤੇ ਪੇਪਰ ਦਿੰਦੇ ਫੜੇ ਗਏ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਕੁੜੀ ਦੀ ਥਾਂ ‘ਤੇ ਉਹ ਪੇਪਰ ਦੇਣ ਆਇਆ ਸੀ, ਉਸ ਦਾ ਦਾਖ਼ਲਾ ਰੱਦ ਕਰ ਦਿੱਤਾ ਜਾਵੇਗਾ। ਦੋਸ਼ੀ ਨੌਜਵਾਨ ਖੁਦ ਕਿੰਨਾ ਪੜ੍ਹਿਆ-ਲਿਖਿਆ ਹੈ? ਪੁਲਿਸ ਪੁੱਛਗਿੱਛ ਕਰ ਰਹੀ ਹੈ ਕਿ ਕੀ ਉਹ ਲਾਲਚ ਜਾਂ ਕੋਈ ਹੋਰ ਪ੍ਰੀਖਿਆ ਦੇਣ ਆਇਆ ਸੀ ਤੇ ਕੀ ਕੰਮ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”