ਪੰਜਾਬ ਵਿਚ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਪਾਣੀ ਨੇ ਭਾਰੀ ਨੁਕਸਾਨ ਪਹੁੰਚਾਇਆ ਹੈ। ਹਜ਼ਾਰਾਂ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣਾ ਪਿਆ ਹੈ ਜਦੋਂ ਕਿ ਫਸਲਾਂ ਤੇ ਲੋਕਾਂ ਰੋਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਹਾਲਾਤ ਨਾਲ ਨਿਪਟਣ ਲਈ ਪ੍ਰਸ਼ਾਸਨ ਤੇ ਸਥਾਨਕ ਲੋਕ ਲਗਾਤਾਰ ਰਾਹਤ ਤੇ ਬਚਾਅ ਕੰਮਾਂ ਵਿਚ ਲੱਗੇ ਹੋਏ ਹਨ।
ਇਨ੍ਹਾਂ ਸਭ ਦੇ ਦਰਮਿਆਨ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਅੰਮ੍ਰਿਤਸਰ ਦੀ ਡੀਸੀ ਸਾਕਸ਼ੀ ਸਾਹਨੀ ਦੀ ਤਾਰੀਫ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਮੁਸ਼ਕਲ ਸਮੇਂ ਦਾ ਸਾਹਮਣਾ ਕੀਤਾ ਹੈ ਤੇ ਅਜਿਹੇ ਹਾਲਾਤ ਵਿਚ IAS ਸਾਕਸ਼ੀ ਸਾਹਨੀ ਵਰਗੀਆਂ ਸਖਸ਼ੀਅਤਾਂ ਸਾਨੂੰ ਹੌਸਲਾ ਦਿੰਦੀਆਂ ਹਨ । ਉਹ ਸਭ ਤੋਂ ਵੱਧ ਪ੍ਰਭਾਵਿਤ ਇਲਾਕੇ ‘ਚ ਮੌਜੂਦ ਰਹੇ ਤੇ ਕਾਰਵਾਈ ਕੀਤੀ। ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੇ ਰਹੇ । ਕਾਮਨਾ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦੇ ਰਹਿਣ।
ਇਹ ਵੀ ਪੜ੍ਹੋ : ਪਟਿਆਲਾ ‘ਚ 10 ਸਤੰਬਰ ਤੱਕ ਬੰਦ ਰਹਿਣਗੇ ਸਕੂਲ, ਹੜ੍ਹ ਕਰਕੇ DC ਡਾ. ਪ੍ਰੀਤੀ ਯਾਦਵ ਵਲੋਂ ਹੁਕਮ ਜਾਰੀ
ਯੁਵਰਾਜ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਵੀ ਸੰਕਟ ਆਉਂਦਾ ਹੈ ਤਾਂ ਸੱਚੇ ਨੇਤਾ ਆਰਾਮ ਤੋਂ ਪਹਿਲਾਂ ਫਰਜ਼ ਤੇ ਖੁਦ ਤੋਂ ਪਹਿਲਾਂ ਰਾਸ਼ਟਰ ਨੂੰ ਰੱਖਦੇ ਹਨ। ਉਨ੍ਹਾਂ ਪ੍ਰਤੀ ਮੇਰਾ ਸਨਮਾਨ ਤੇ ਧੰਨਵਾਦ। ਉਹ ਕਾਮਨਾ ਕਰਦੇ ਹੋਏ ਕਿ ਡੀਸੀ ਸਾਕਸ਼ੀ ਸਾਹਨੀ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦੀ ਰਹੇ।
ਵੀਡੀਓ ਲਈ ਕਲਿੱਕ ਕਰੋ -:
























