ਮਾਛੀਵਾੜਾ ਦੇ ਇੰਦਰਾ ਕਲੌਨੀ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ,13 ਵਿਅਕਤੀਆਂ ਨੇ ਰੰਜਿਸ਼ ਕਾਰਨ ਦਿੱਤਾ ਗਿਆ ਵਾਰਦਾਤ ਨੂੰ ਅੰਜ਼ਾਮ,ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਪੁਲਸ ਥਾਣੇ ਅੱਗੇ ਲਗਾਇਆ ਧਰਨਾ।ਇਸ ਸਬੰਧੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਪੇਮਾਰੀ ਲਈ ਟੀਮਾਂ ਭੇਜੀਆਂ ਗਈਆਂ ਹਨ।
ਮਾਛੀਵਾੜਾ ਦੇ ਇੰਦਰਾ ਕਲੌਨੀ ਦੇ ਨਿਵਾਸੀ ਅਮਨਦੀਪ ਸਿੰਘ (20) ਜੋ ਕਿ ਕਬੱਡੀ ਦੀ ਖਿਡਾਰੀ ਸੀ ਉਸਦਾ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਦਿਨ-ਦਿਹਾਡ਼ੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਨੇ ਪਦੱਸਿਆ ਕਿ ਉਸਦਾ ਭਰਾ ਕਬੱਡੀ ਦਾ ਖਿਡਾਰੀ ਵੀ ਹੈ ਅਤੇ ਸ਼ਹਿਰ ’ਚ ਇੱਕ ਕਿਤਾਬਾਂ ਦੀ ਦੁਕਾਨ ’ਤੇ ਕੰਮ ਵੀ ਕਰਦਾ ਸੀ। 11 ਜੁਲਾਈ ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਘਰੋਂ ਆਪਣੇ ਕੰਮ ’ਤੇ ਗਿਆ ਹੋਇਆ ਸੀ। ਬਿਆਨਕਰਤਾ ਅਨੁਸਾਰ ਉਸ ਨੂੰ ਢਾਈ ਕੁ ਵਜੇ ਫੋਨ ਆਇਆ ਕਿ ਉਸਦੇ ਭਰਾ ਅਮਨਦੀਪ ਸਿੰਘ ਦਾ ਐਕਸੀਡੈਂਟ ਹੋ ਗਿਆ ਹੈ ਜੋ ਸਿਵਲ ਹਸਪਤਾਲ ਵਿਖੇ ਦਾਖਲ ਹੈ।
ਹਸਪਤਾਲ ’ਚ ਅਮਨਦੀਪ ਸਿੰਘ ਬਹੁਤ ਜਖ਼ਮੀ ਹਾਲਤ ਵਿਚ ਪਿਆ ਸੀ ਜਿਸ ਨੂੰ ਡਾਕਟਰਾਂ ਨੇ ਲੁਧਿਆਣਾ ਰੈਫ਼ਰ ਕਰ ਦਿੱਤਾ ਪਰ ਉਥੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਡਾਕਟਰਾਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਭਰਾ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਸਦੇ ਭਰਾ ਅਮਨਦੀਪ ਸਿੰਘ ਦਾ ਇਲਾਕੇ ਦੇ ਕੁਝ ਨੌਜਵਾਨਾਂ ਨਾਲ ਝਗਡ਼ਾ ਹੋਇਆ ਸੀ ਅਤੇ 2 ਦਿਨ ਪਹਿਲਾਂ ਵਿਆਹ ਸਮਾਗਮ ਦੌਰਾਨ ਫਿਰ ਉਸਦੀ ਇਨ੍ਹਾਂ ਨੌਜਵਾਨਾਂ ਨਾਲ ਝਡ਼ਪ ਹੋਈ ਜਿਸ ਸਬੰਧੀ ਮੈਨੂੰ ਭਰਾ ਨੇ ਸਾਰੀ ਗੱਲ ਵੀ ਦੱਸੀ ਸੀ। ਕੁਲਦੀਪ ਸਿੰਘ ਕੈਰੀ ਮੇਰੇ ਭਰਾ ਨਾਲ ਰੰਜਿਸ਼ ਰੱਖਦਾ ਸੀ ਜਿਸ ਕਾਰਨ ਉਸਨੇ ਆਪਣੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਅਮਨਦੀਪ ਸਿੰਘ ਦਾ ਕਤਲ ਕਰ ਦਿੱਤਾ। ਜਿਸ ਕਾਰਨ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਇੰਦਰਾ ਕਲੌਨੀ ਵਾਸੀਆਂ ਨੇ ਪੁਲਸ ਥਾਣਾ ਅੱਗੇ ਧਰਨਾ ਲਗਾਇਆ ਅਤੇ ਮੰਗ ਕੀਤੀ ਕਿ ਜਦੋਂ ਤੱਕ ਸਾਰੇ ਕਾਤਲ ਗ੍ਰਿਫ਼ਤਾਰ ਨਹੀਂ ਹੋ ਜਾਂਦੇ ਉਹ ਅੰਤਿਮ ਸਸਕਾਰ ਨਹੀਂ ਕਰਨਗੇ। ਭਡ਼ਕੇ ਲੋਕਾਂ ਨੇ ਮਾਛੀਵਾਡ਼ਾ- ਸਮਰਾਲਾ ਰੋਡ ਵੀ ਜਾਮ ਕਰ ਆਵਾਜ਼ਾਈ ਠੱਪ ਕਰ ਦਿੱਤੀ ਅਤੇ ਪੁਲਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਸਬੰਧੀ ਇੰਸਪੈਕਟਰ ਰਾਜੇਸ਼ ਠਾਕੁਰ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ 13 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਪੇਮਾਰੀ ਲਈ ਟੀਮਾਂ ਭੇਜੀਆਂ ਗਈਆਂ ਹਨ।