ਮੋਗਾ ਜ਼ਿਲ੍ਹਾ ਦੇ ਪਿੰਡ ਦੁਨੇਕੇ ਵਿਚ ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਨੈਸ਼ਨਲ ਹਾਈਵੇ NH-105B ਦੇ ਨਿਰਮਾਣ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ। ਇਸ ਦੌਰਾਨ ਹਾਈਵੇ ਦੇ ਦਾਇਰੇ ਵਿਚ ਆਉਣ ਵਾਲੇ ਮਕਾਨਾਂ ਨੂੰ ਤੋੜ ਕੇ ਜ਼ਮੀਨ ‘ਤੇ ਕਬਜ਼ਾ ਕੀਤਾ ਗਿਆ। ਕਾਰਵਾਈ ਸਮੇਂ NHAI ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਰਿਹਾ ਜਿਵੇਂ ਹੀ ਮਕਾਨਾਂ ਨੂੰ ਤੋੜਨ ਦੀ ਪ੍ਰਕਿਰਿਆ ਸ਼ੁਰੂ ਹੋਈ, ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਇਸ ਦਾ ਵਿਰੋਧ ਕਰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।

ਹਾਲਾਤ ਨੂੰ ਕੰਟਰੋਲ ਕਰਨ ਲਈ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਜਿਸ ਦੇ ਬਾਅਦ ਪ੍ਰਸ਼ਾਸਨ ਨੇ ਜੇਸੀਬੀ ਚਲਾ ਕੇ ਮਕਾਨਾਂ ਨੂੰ ਨਸ਼ਟ ਕਰ ਦਿੱਤਾ। ਮੌਕੇ ‘ਤੇ ਮੌਜੂਦ ਐੱਨਐੱਚਏਆਈ ਅਧਿਕਾਰੀਆਂ ਨੇ ਕੈਮਰੇ ਦੇ ਸਾਹਮਣੇ ਬੋਲਣ ਤੋਂ ਇਨਕਾਰ ਕੀਤਾ ਪਰ ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਕੋਰਟ ਦੇ ਹੁਕਮ ਤਹਿਤ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ NH-105B ਲਈ ਐਕੁਆਇਰ ਕੀਤੀ ਗਈ ਜ਼ਮੀਨ ਦਾ ਮੁਆਵਜ਼ਾ ਸਰਕਾਰੀ ਦਰ ਤੋਂ ਦੁੱਗਣਾ ਨਿਰਧਾਰਤ ਕੀਤਾ ਗਿਆ ਸੀ, ਪਰ ਪ੍ਰਭਾਵਿਤ ਲੋਕਾਂ ਨੂੰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਹੈ। ਇਸ ਸਬੰਧ ਵਿੱਚ ਨੋਟਿਸ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਐਨਐਚ-105ਬੀ ਲਈ ਐਕੁਆਇਰ ਕੀਤੀ ਗਈ ਜ਼ਮੀਨ ਦਾ ਕੁਝ ਹਿੱਸਾ ਖਾਲੀ ਕਰਨਾ ਬਾਕੀ ਹੈ। ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ‘ਤੇ ਬਾਕੀ ਜ਼ਮੀਨ ਦਾ ਕਬਜ਼ਾ ਲੈ ਲਿਆ।
ਵੀਡੀਓ ਲਈ ਕਲਿੱਕ ਕਰੋ -:











