ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ 20 ਜੂਨ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਪਹਿਲੇ ਦਿਨ ਉਨ੍ਹਾਂ ਨੇ ਭਗਵੇਂ ਰੰਗ ਦੀ ਦਸਤਾਰ ਸਜਾ ਕੇ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਉੱਥੇ ਜੂਠੇ ਭਾਂਡੇ ਧੋ ਕੇ ਸੇਵਾ ਵੀ ਕੀਤੀ।
ਇਸ ਦੌਰੇ ਦੌਰਾਨ,ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਉਹ ਚਾਹੁੰਦੇ ਹਨ ਕਿ ਵਿਕਾਸ ਦੀਆਂ ਕਿਰਨਾਂ ਪੰਜਾਬ ਦੇ ਹਰ ਘਰ, ਹਰ ਮੁਹੱਲੇ ਅਤੇ ਹਰ ਵਿਅਕਤੀ ਤੱਕ ਪਹੁੰਚਣ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਨੂੰ ਨਵੀਂ ਊਰਜਾ ਮਿਲੀ ਹੈ ਅਤੇ ਉਹ ਪੰਜਾਬ ਦੇ ਵਿਕਾਸ ਅਤੇ ਤਰੱਕੀ ਦੀ ਕਾਮਨਾ ਕਰਦੇ ਹਨ।

ਉਨ੍ਹਾਂ ਦੇ ਨਾਲ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਵੀ ਸਨ। ਅੱਜ ਉਹ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵੀ ਜਾਣਗੇ।
ਨਿਤਿਨ ਨਬੀਨ ਦੁਪਹਿਰ 12.30 ਵਜੇ ਦੇ ਕਰੀਬ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸਵਾਗਤ ਕੀਤਾ। ਅੰਮ੍ਰਿਤਸਰ ਤੋਂ ਬਾਅਦ ਨਿਤਿਨ ਨਬੀਨ ਜਲੰਧਰ ਅਤੇ ਲੁਧਿਆਣਾ ਦੀ ਯਾਤਰਾ ਕਰਨਗੇ। ਲੁਧਿਆਣਾ ਵਿੱਚ ਨਿਤਿਨ ਨਬੀਨ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਫੀਡਬੈਕ ਇਕੱਠੀ ਕਰਨਗੇ। ਇਸ ਤੋਂ ਬਾਅਦ ਉਹ ਆਉਣ ਵਾਲੀਆਂ ਚੋਣਾਂ ਲਈ ਮਾਈਕ੍ਰੋ ਪਲਾਨਿਗ ‘ਤੇ ਚਰਚਾ ਕਰਨਗੇ।

ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਰਾਸ਼ਟਰੀ ਪ੍ਰਧਾਨ ਦਾ ਇਹ ਦੌਰਾ ਪੰਜਾਬ ਭਾਜਪਾ ਵਿੱਚ ਨਵੀਂ ਊਰਜਾ ਭਰੇਗੀ। ਨਿਤਿਨ ਨਬੀਨ ਪੰਜਾਬ ਦੇ ਤਿੰਨੋਂ ਖੇਤਰਾਂ ਮਾਝਾ, ਦੋਆਬਾ ਅਤੇ ਮਾਲਵਾ ਵਿੱਚ ਵਰਕਰਾਂ ਅਤੇ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਸੰਗਠਨ ਦੀ ਸਥਿਤੀ ਅਤੇ ਭਾਜਪਾ ਦੀਆਂ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਦੀ ਮਸ਼ਹੂਰ ਮੋਬਾਈਲ ਸ਼ਾਪ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਹਮਲਾਵਰ ਕਾਬੂ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









