ਕੋਰੋਨਾ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਖਤ ਰੁਖ਼ ਅਪਣਾਇਆ ਹੈ। ਐਤਵਾਰ ਨੂੰ ਨਵੇਂ ਹੁਕਮ ਜਾਰੀ ਕਰਦਿਆਂ ਯੂ. ਟੀ. ਪ੍ਰਸ਼ਾਸਨ ਨੇ ਕਿਹਾ ਕਿ ਹੋਟਲ, ਕੌਫੀ ਸ਼ੌਪ, ਮੈਰਿਜ ਪੈਲੇਸ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ ਅਤੇ ਸਿਰਫ ਉਨ੍ਹਾਂ ਲੋਕਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਿਨ੍ਹਾਂ ਨੇ ਕੋਵਿਡ -19 ਦੀਆਂ ਦੋਵੇਂ ਡੋਜ਼ਾਂ ਲਈਆਂ ਹੋਈਆਂ ਹਨ। ਇਹ ਹੁਕਮ ਕੱਲ੍ਹ ਤੋਂ ਲਾਗੂ ਹੋਣਗੇ।
ਇੱਕ ਹੋਰ ਹੁਕਮ ਵਿੱਚ, ਪ੍ਰਸ਼ਾਸਨ ਨੇ ਕਿਹਾ ਕਿ ਸੁਖਨਾ ਝੀਲ ਐਤਵਾਰ ਨੂੰ ਬੰਦ ਰਹੇਗੀ। ਸੁਖਨਾ ਝੀਲ ‘ਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 5 ਤੋਂ 9 ਅਤੇ ਸ਼ਾਮ 6 ਤੋਂ ਰਾਤ 8 ਵਜੇ ਤੱਕ ਹੀ ਬੋਟਿੰਗ ਦੀ ਇਜਾਜ਼ਤ ਹੋਵੇਗੀ। ਸਵੇਰ, ਸ਼ਾਮ ਦੀ ਸੈਰ ਕਰਨ ਵਾਲਿਆਂ/ਵਿਜ਼ਿਟਰਾਂ ਨੂੰ ਉਚਿਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”









