ਮੀਂਹ ਮਗਰੋਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਤਾਪਮਾਨ ਵਿਚ 3.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਹੁਣ ਇਹ ਸਾਧਾਰਨ ਤੋਂ 4.7 ਡਿਗਰੀ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਮੀਂਹ ਤੇ ਤੂਫਾਨ ਦੇ ਨਾਲ, 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ ਹਵਾਵਾਂ ਚੱਲਣ ਤੇ ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ। ਇਸ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਸਭ ਤੋਂ ਵਧ ਤਾਪਮਾਨ ਫਰੀਦਕੋਟ ਵਿਚ 38.1 ਡਿਗਰੀ ਦਰਜ ਕੀਤਾ ਗਿਆ। ਇਕ ਸੈਂਟੀਮੀਟਰ ਤੋਂ ਵੱਧ ਮੀਂਹ ਦਰਜ ਕੀਤਾ ਗਿਆ। 22 ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 13 ਜ਼ਿਲ੍ਹਿਆਂ ਵਿਚ ਗੜ੍ਹੇਮਾਰੀ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਸ਼ਾਮਲ ਹਨ।
ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਤੇ ਮੋਗਾ ਵਿਚ ਵੱਖ-ਵੱਖ ਥਾਵਾਂ ‘ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਪੱਛਮੀ ਗੜਬੜੀ ਉੱਤਰ ਪਾਕਿਸਤਾਨ ਵੱਲ ਸਰਗਰਮ ਹੈ ਜੋ ਹਵਾ ਵਿਚ ਲਗਭਗ 3 ਕਿਲੋਮੀਟਰ ਉਚਾਈ ‘ਤੇ ਘੁੰਮ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਵੀ ਹਵਾ ਦਾ ਇਕ ਸਿਸਟਮ ਬਣਿਆ ਹੋਇਆ ਹੈ ਜੋ ਲਗਭਗ ਡੇਢ ਕਿਲੋਮੀਟਰ ਤੱਕ ਫੈਲਿਆ ਹੋਇਆ ਹੈ। ਇਸੇ ਵਜ੍ਹਾ ਤੋਂ ਮੌਸਮ ਬਦਲ ਰਿਹਾ ਹੈ ਜਿਸ ਨਾਲ ਬੱਦਲ, ਤੇਜ਼ ਹਵਾਵਾਂ, ਤੂਫਾਨ ਤੇ ਮੀਂਹ ਪੈਣ ਦੇ ਆਸਾਰ ਵਧ ਗਏ ਹਨ।
ਇਹ ਵੀ ਪੜ੍ਹੋ : ਪੱਛਮੀ ਬੰਗਾਲ ਸਣੇ 4 ਸੂਬਿਆਂ ਅਤੇ 1 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਵੋਟਾਂ ਦੀ ਗਿਣਤੀ ਹੋਈ ਸ਼ੁਰੂ
ਮੌਸਮ ਵਿਗਿਆਨ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਸੂਬੇ ਵਿਚ ਮੌਸਮ ਦਾ ਮਿਜਾਜ਼ ਬਦਲਦਾ ਰਹੇਗਾ। 5 ਮਈ ਨੂੰ ਕੁਝ ਥਾਵਾਂ ‘ਤੇ ਤੇ 6 ਤੋਂ 8 ਮਈ ਦੇ ਵਿਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ ਵਿਚ ਅਗਲੇ 24 ਘੰਟਿਆਂ ਵਿਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ ਪਰ ਉਸ ਦੇ ਬਾਅਦ 3 ਤੋਂ 4 ਡਿਗਰੀ ਤੱਕ ਗਿਰਾਵਟ ਆ ਸਕਦੀ ਹੈ। 6 ਮਈ ਨੂੰ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦੋਂ ਕਿ 4 ਤੇ 5 ਮਈ ਨੂੰ ਹਵਾਵਾਂ ਦੀ ਰਫਤਾਰ 50-60 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










