ਪਟਿਆਲਾ ਤੋਂ ਦਿਲ ਨੂੰ ਝਿੰਜੋੜ ਕੇ ਰੱਖ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪਰਿਵਾਰ ਵੱਲੋਂ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ 3 ਬੱਚਿਆਂ ਸਣੇ ਮਾਪਿਆਂ ਨੇ ਨਹਿਰ ਵਿਚ ਛਲਾਂਗ ਲਗਾ ਦਿੱਤੀ। ਦੱਸ ਦੇਈਏ ਕਿ ਪਤੀ ਪਤਨੀ ਨੇ ਪਹਿਲਾਂ ਬੱਚਿਆਂ ਨੂੰ ਨਹਿਰ ‘ਚ ਧੱਕਾ ਦਿੱਤਾ ਤੇ ਬੱਚਿਆਂ ਨੂੰ ਧੱਕਾ ਦੇਣ ਮਗਰੋਂ ਖੁਦ ਵੀ ਨਹਿਰ ‘ਚ ਛਾਲ ਮਾਰ ਦਿੱਤੀ ਹੈ। ਡੁੱਬਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਪਤੀ ਪਤਨੀ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਘਟਨਾ ਮਗਰੋਂ ਪੂਰੇ ਇਲਾਕੇ ਵਿਚ ਹਫੜਾ-ਦਫੜੀ ਮਚ ਗਈ। ਜਿਵੇਂ ਹੀ ਲੋਕਾਂ ਨੇ ਪਤੀ-ਪਤਨੀ ਨੂੰ ਨਹਿਰ ਵਿਚ ਛਾਲ ਮਾਰਦੇ ਦੇਖਿਆ ਤੇ ਇਸ ਮਗਰੋਂ ਚੀਕਾਂ ਸੁਣੀਆਂ ਤਾਂ ਉਨ੍ਹਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਫਿਰ ਗੋਤਾਖੋਰਾਂ ਦੀ ਮਦਦ ਨਾਲ ਬੱਚਿਆਂ ਸਣੇ ਮਾਪਿਆਂ ਨੂੰ ਬਾਹਰ ਤਾਂ ਕੱਢ ਲਿਆ ਗਿਆ ਪਰ ਉਦੋਂ ਤੱਕ ਬੱਚਿਆਂ ਦੀ ਜਾਨ ਜਾ ਚੁੱਕੀ ਸੀ।

ਇਹ ਵੀ ਪੜ੍ਹੋ : ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੂ/ਨੀ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌ/ਤ ਦੇ ਘਾਟ
ਮ੍ਰਿਤਕਾਂ ਵਿੱਚ ਸਭ ਤੋਂ ਵੱਡਾ ਪੁੱਤਰ, ਜਿਸਦੀ ਉਮਰ ਲਗਭਗ 14 ਸਾਲ ਹੈ; ਇੱਕ 12 ਸਾਲ ਦੀ ਧੀ; ਅਤੇ ਇੱਕ ਹੋਰ ਬੱਚਾ ਜੋ ਕਿ ਸੱਤ ਸਾਲ ਦਾ ਹੈ, ਸ਼ਾਮਲ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










