ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਪੈਟਰੋਲ ਅੱਜ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਹ 10 ਦਿਨਾਂ ਵਿੱਚ ਬਾਲਣ ਦੀਆਂ ਕੀਮਤਾਂ ਵਿੱਚ ਤੀਜਾ ਵਾਧਾ ਹੈ। ਵਧਦੀਆਂ ਕੀਮਤਾਂ ਕਰਕੇ ਆਮ ਲੋਕਾਂ ਵਿਚ ਹਾਹਾਕਾਰ ਮਚ ਗਿਆ ਹੈ।
ਵਾਧੇ ਤੋਂ ਬਾਅਦ ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ ਹੁਣ 103.03 ਰੁਪਏ ਤੱਕ ਪਹੁੰਚ ਗਈ ਹੈ, ਜਦੋਂਕਿ ਅੰਮ੍ਰਿਤਸਰ ਵਿੱਚ, ਪੈਟਰੋਲ 102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ ਆਪਣੇ ਸਭ ਤੋਂ ਵੱਧ 103.39 ਰੁਪਏ ‘ਤੇ ਪਹੁੰਚ ਗਈ ਹੈ। ਉਥੇ ਹੀ ਚੰਡੀਗੜ੍ਹ ਵਿੱਚ ਪੈਟਰੋਲ ਹੁਣ 98.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪੈਟਰੋਲ-ਡੀਜਲ ਦੀਆਂ ਕੀਮਤਾਂ ਵਧਣ ‘ਤੇ ਆਪ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਜੀ, ਤੁਸੀਂ ਸਿਰਫ਼ ਦਸ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 5 ਰੁਪਏ ਦਾ ਵਾਧਾ ਕਰ ਦਿੱਤਾ ਹੈ! ਕੁਝ ਤਾਂ ਕਰੋ! ਤੁਸੀਂ ਕਦੋਂ ਤੱਕ ਟੌਫੀਆਂ ਅਤੇ ਲਾਲੀਪੌਪ ਦੀਆਂ ਰੀਲਾਂ ਦਿਖਾ ਕੇ ਆਪਣੀਆਂ ਅਸਫਲਤਾਵਾਂ ਤੋਂ ਦੇਸ਼ ਦਾ ਧਿਆਨ ਭਟਕਾਉਂਦੇ ਰਹੋਗੇ? ਤੁਸੀਂ ਕਦੋਂ ਤੱਕ ਈਡੀ ਅਤੇ ਸੀਬੀਆਈ ਦੀ ਤਾਕਤ ਦੀ ਵਰਤੋਂ ਸਵਾਲ ਪੁੱਛਣ ਵਾਲਿਆਂ ਨੂੰ ਚੁੱਪ ਕਰਾਉਣ ਲਈ ਕਰੋਗੇ? ਕੁਝ ਤਾਂ ਕਰੋ – ਤੁਸੀਂ ਇਸ ਦੇਸ਼ ਦੇ ਪ੍ਰਧਾਨ ਮੰਤਰੀ ਹੋ!
ਦਿੱਲੀ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 87 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਨਾਲ ਇਸ ਦੀ ਨਵੀਂ ਕੀਮਤ 99.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ 92.49 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।
ਇਹ ਵੀ ਪੜ੍ਹੋ : SBI ਦੇ ਗਾਹਕਾਂ ਲਈ ਅਹਿਮ ਖਬਰ, ਅੱਜ ਤੋਂ 6 ਦਿਨਾਂ ਤੱਕ ਬੰਦ ਰਹਿਣਗੀਆਂ ਬੈਂਕ ਦੀਆਂ ਸ਼ਾਖਾਵਾਂ
ਤੇਲ ਕੰਪਨੀਆਂ ਮੁਤਾਬਕ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ ਅਸਥਿਰ ਰਹਿੰਦੀਆਂ ਹਨ। ਪੱਛਮੀ ਏਸ਼ੀਆ ਵਿੱਚ ਵਧ ਰਹੇ ਭੂ-ਰਾਜਨੀਤਿਕ ਤਣਾਅ ਨੇ ਤੇਲ ਸਪਲਾਈ ਬਾਰੇ ਚਿੰਤਾਵਾਂ ਵਧਾ ਦਿੱਤੀਆਂ ਹਨ। ਇਸ ਦਾ ਸਿੱਧਾ ਅਸਰ ਭਾਰਤ ਵਰਗੇ ਦੇਸ਼ਾਂ ‘ਤੇ ਪੈ ਰਿਹਾ ਹੈ, ਜੋ ਵੱਡੀ ਮਾਤਰਾ ਵਿੱਚ ਕੱਚੇ ਤੇਲ ਦਾ ਦਰਾਮਦ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










