ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੁਧਾਰ ਪਿੰਡ ਵਿੱਚ ਸਰਪੰਚ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਰੰਗਦਾਰੀ ਮੰਗਣ ਦੇ ਮਾਮਲੇ ਵਿੱਚ ਵੱਡੂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਵਿਦੇਸ਼ ਬੈਠੇ ਹੈਂਡਲਰਾਂ ਦੇ ਇਸ਼ਾਰੇ ’ਤੇ ਸਰਪੰਚਾਂ ਤੋਂ ਰੰਗਦਾਰੀ ਮੰਗੀ ਜਾ ਰਹੀ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸੋਹਿਲ ਮੀਰ ਨੇ ਦੱਸਿਆ ਕਿ 5 ਮਈ ਦੀ ਰਾਤ ਕਰੀਬ 11 ਵਜੇ ਸੁਧਾਰ ਪਿੰਡ ਦੇ ਸਰਪੰਚ ਦੇ ਘਰ ਉੱਪਰ ਪੈਟਰੋਲ ਬੰਬ ਸੁੱਟਿਆ ਗਿਆ ਸੀ। ਇਸ ਤੋਂ ਪਹਿਲਾਂ ਸਰਪੰਚ ਨੂੰ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਨਾਮ ’ਤੇ ਰੰਗਦਾਰੀ ਕਾਲਾਂ ਆ ਰਹੀਆਂ ਸਨ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਵੱਖ-ਵੱਖ ਪੁਲਿਸ ਟੀਮਾਂ ਬਣਾਈਆਂ ਗਈਆਂ ਸਨ। ਜਾਂਚ ਦੌਰਾਨ ਪੁਲਿਸ ਨੇ ਕੁਲਵਿੰਦਰ ਸਿੰਘ, ਆਕਾਸ਼ਦੀਪ ਸਿੰਘ ਕੌੜਾ, ਆਕਾਸ਼ਦੀਪ ਸਿੰਘ ਬਾਬਾ ਅਤੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਸਾਰੇ ਵਿਦੇਸ਼ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਵੀਡੀਓ ਕਾਲ ਰਾਹੀਂ ਉਨ੍ਹਾਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ : ਤ੍ਰਿਵੇਂਦਰਮ-ਦਿੱਲੀ ਰਾਜਧਾਨੀ ਐਕਸਪ੍ਰੈਸ ਦੇ 2 ਕੋਚਾਂ ਨੂੰ ਲੱਗੀ ਅੱ/ਗ: ਯਾਤਰੀਆਂ ਨੂੰ ਕੱਢਿਆ ਗਿਆ ਬਾਹਰ, ਸਾਰੇ ਸੁਰੱਖਿਅਤ
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਇਕ ਮੀਟ ਸ਼ਾਪ ’ਤੇ ਇਕੱਠੇ ਹੋਏ, ਜਿੱਥੋਂ ਉਨ੍ਹਾਂ ਨੇ ਪੈਟਰੋਲ ਬੰਬ ਅਤੇ ਮੋਟਰਸਾਈਕਲ ਤਿਆਰ ਕੀਤਾ ਅਤੇ ਫਿਰ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਹੀ ਗਿਰੋਹ ਪਹਿਲਾਂ ਵੀ ਉਸੇ ਪਿੰਡ ਵਿੱਚ ਇਕ ਹੋਰ ਸਰਪੰਚ ਦੇ ਘਰ ਫਾਇਰਿੰਗ ਦੀ ਵਾਰਦਾਤ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਹੈਂਡਲਰਾਂ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ ਅਤੇ ਜਾਂਚ ਜਾਰੀ ਹੈ। ਪੁਲਿਸ ਵੱਲੋਂ ਹੋਰ ਖੁਲਾਸੇ ਜਲਦ ਕਰਨ ਦੀ ਗੱਲ ਵੀ ਕਹੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










