ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਹਰਿਆਣਾ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਹਾਈਡ੍ਰੋਜਨ ਟ੍ਰੇਨ ਜੀਂਦ ਅਤੇ ਸੋਨੀਪਤ ਵਿਚਕਾਰ ਚਲੇਗੀ। ਇਸ ਦੇ ਨਾਲ ਹੀ ਭਾਰਤ ਹਾਈਡ੍ਰੋਜਨ ਫਿਊਲ ਨਾਲ ਚੱਲਣ ਵਾਲੀ ਟ੍ਰੇਨ ਸ਼ੁਰੂ ਕਰਨ ਵਾਲਾ ਦੁਨੀਆ ਦਾ ਪੰਜਵਾਂ ਦੇਸ਼ ਬਣ ਗਿਆ। ਪਹਿਲਾਂ, ਹਾਈਡ੍ਰੋਜਨ ਟ੍ਰੇਨਾਂ ਸਿਰਫ ਜਰਮਨੀ, ਫਰਾਂਸ, ਸਵੀਡਨ ਅਤੇ ਚੀਨ ਵਿੱਚ ਚਲਦੀਆਂ ਸਨ।

ਇਹ 10 ਡੱਬਿਆਂ ਵਾਲੀ ਹਾਈਡ੍ਰੋਜਨ ਟ੍ਰੇਨ ਜੀਂਦ-ਸੋਨੀਪਤ ਰੂਟ ‘ਤੇ 14 ਸਟੇਸ਼ਨਾਂ ਵਿਚਕਾਰ 75 ਕਿਲੋਮੀਟਰ ਪ੍ਰਤੀ ਘੰਟਾ ਦੀ ਵੱਧ ਤੋਂ ਵੱਧ ਗਤੀ ਨਾਲ ਚੱਲੇਗੀ। ਇਸ ਟਰੇਨ ਦਾ ਕਿਰਾਇਆ 5 ਰੁਪਏ ਤੋਂ 25 ਰੁਪਏ ਤੱਕ ਹਨ। ਇਹ ਟ੍ਰੇਨ ਲਗਭਗ 2 ਘੰਟਿਆਂ ਵਿੱਚ 89 ਕਿਲੋਮੀਟਰ ਦੀ ਯਾਤਰਾ ਪੂਰੀ ਕਰੇਗੀ। ਜਿਸ ਨਾਲ ਟਰੇਨ ਰਾਹੀਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਵਧੇਰੇ ਮਿਲੇਗੀ।
ਇਹ ਵੀ ਪੜ੍ਹੋ : ਮਜੀਠਾ ਅੱ/ਗ ਕਾਂ/ਡ ਨੇ ਲਿਆ ਨਵਾਂ ਮੋੜ, ਨੌਜਵਾਨ ਦੀ ਮੌ/ਤ ਮਾਮਲੇ ‘ਚ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ
ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਉਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਮੌਜੂਦ ਸਨ। ਹੁਣ ਪ੍ਰਧਾਨ ਮੰਤਰੀ ਜਲਦੀ ਹੀ ਜੀਂਦ ਵਿੱਚ ਇੱਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਉਹ ਸਟੇਜ ‘ਤੇ ਪਹੁੰਚ ਗਏ ਹਨ। ਇਸ ਦੌਰਾਨ, ਉਹ ਇੱਕ ਐਲੀਵੇਟਿਡ ਰੇਲਵੇ ਟ੍ਰੈਕ ਅਤੇ ਦੋ ਮੈਡੀਕਲ ਕਾਲਜਾਂ ਸਮੇਤ ਨੌਂ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।
ਵੀਡੀਓ ਲਈ ਕਲਿੱਕ ਕਰੋ -:










