ਗੁਰਸਿਮਰਨ ਸਿੰਘ ਮੰਡ ਮਾਮਲੇ ਨਾਲ ਜੁੜੀ ਖਬਰ ਆ ਰਹੀ ਹੈ। 2 ਦਿਨ ਪਹਿਲਾਂ ਅੰਬਾਲਾ ਵਿਖੇ ਮੰਡ ਨਾਲ ਕੁੱਟਮਾਰ ਹੋਈ ਸੀ ਤੇ ਹੁਣ ਇਸੇ ਮਾਮਲੇ ਵਿਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਥਾਣੇ ਦੇ ਬਾਹਰ ਵੱਡੀ ਗਿਣਤੀ ਵਿਚ ਲੋਕ ਹਿਰਾਸਤ ਵਿਚ ਲਏ ਗਏ ਨੌਜਵਾਨਾਂ ਦੇ ਹੱਕ ਵਿਚ ਇਕੱਠੇ ਹੋਏ ਹਨ। ਮੰਡ ਨੇ ਇਲਜ਼ਾਮ ਲਗਾਇਆ ਗਿਆ ਸੀ ਕਿ ਰੋਕ ਕੇ ਕੁੱਟਮਾਰ ਕੀਤੀ ਗਈ ਹੈ। ਦੂਜੇ ਪਾਸੇ ਕੁੱਟਮਾਰ ਕਰਨ ਵਾਲੇ ਨੌਜਵਾਨਾਂ ਦਾ ਕਹਿਣਾ ਹੈ ਕਿ ਮੰਡ ਵੱਲੋਂ ਪਹਿਲਾਂ ਗੱਡੀ ਕੁਝ ਨੌਜਵਾਨਾਂ ‘ਤੇ ਚੜ੍ਹਾਈ ਗਈ ਜਿਸ ਕਰਕੇ ਸੁਰੱਖਿਆ ਵਜੋਂ ਉਨ੍ਹਾਂ ਨੇ ਇਹ ਕਦਮ ਚੁੱਕੇ ਸਨ।
ਇਹ ਵੀ ਪੜ੍ਹੋ : ਕਪੂਰਥਲਾ ‘ਚ ਕੱਪੜਾ ਕਾਰੋਬਾਰੀ ਦੀ ਦੁਕਾਨ ‘ਤੇ ਚੱਲੀਆਂ ਗੋ/ਲੀਆਂ, ਪੁਲਿਸ ਵੱਲੋਂ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ
ਥਾਣਾ ਪੰਜੋਖਰਾ ਸਾਹਿਬ ਅੰਬਾਲਾ ਵਿਖੇ ਇਹ ਵੱਡੀ ਗਿਣਤੀ ਵਿਚ ਲੋਕਾਂ ਦਾ ਇਕੱਠ ਹੋਇਆ ਹੈ। ਪੁਲਿਸ ਪ੍ਰਸ਼ਾਸਨ ਦੇ ਨਾਲ ਗੱਲਬਾਤ ਹੋਈ ਹੈ ਤੇ ਪ੍ਰਸ਼ਾਸਨ ਵੱਲੋਂ ਇਕ ਘੰਟੇ ਦਾ ਸਮਾਂ ਮੰਗਿਆ ਗਿਆ ਸੀ। ਜਦੋਂ ਕਿ ਕਿਸਾਨ ਆਗੂ ਚਢੂਨੀ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਡੇਢ ਘੰਟੇ ਦਾ ਸਮਾਂ ਦਿੰਦੇ ਹਾਂ ਪਰ ਉਸ ਮਗਰੋਂ ਸਾਨੂੰ ਨੌਜਵਾਨ ਬਾਹਰ ਚਾਹੀਦੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਮੰਡ ‘ਤੇ ਵੀ ਪਰਚਾ ਦਰਜ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਗੱਡੀ ਨੌਜਵਾਨਾਂ ‘ਤੇ ਚੜ੍ਹਾਈ ਸੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








