ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਬਾਈਕ ਖੋਹਣ ਅਤੇ ਪੈਟਰੋਲ ਪੰਪ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਨੂੰ 32 ਘੰਟਿਆਂ ਦੇ ਅੰਦਰ ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕਰ ਲਿਆ। ਇਹ ਕਾਰਵਾਈ ਕਿਸ਼ਨਪੁਰਾ ਨੇੜੇ ਕੀਤੀ ਗਈ। ਮੁਲਜ਼ਮ ਦੀ ਪਛਾਣ ਰੋਹਿਤ ਮੱਟੂ ਨਿਵਾਸੀ ਬਟਾਲਾ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਨੇ ਬੀਤੇ ਦਿਨ ਪਿੰਡ ਚਾਵਾ ਵਿਖੇ ਇੱਕ ਆਟਾ ਚੱਕੀ ‘ਤੇ ਕੰਮ ਕਰਨ ਵਾਲੇ ਪ੍ਰਵਾਸੀ ਮਜ਼ਦੂਰ ਕੋਲੋਂ ਜ਼ਬਰਦਸਤੀ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਿਆ ਸੀ। ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਮੁਲਜ਼ਮ ਨੇ ਜਗਤਪੁਰ ਕਲਾਂ ਸਥਿਤ ਇੱਕ ਪੈਟਰੋਲ ਪੰਪ ‘ਤੇ ਫਾਇਰਿੰਗ ਵੀ ਕੀਤੀ ਸੀ।

ਐਸ.ਐਸ.ਪੀ. ਗੁਰਦਾਸਪੁਰ ਅਦਿਤਿਆ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਭੈਣੀ ਮੀਆਂ ਖਾਨ ਦੇ ਇਲਾਕੇ ਨੇੜੇ ਘੁੰਮ ਰਿਹਾ ਹੈ। ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਇਲਾਕੇ ਦੀ ਨਾਕਾਬੰਦੀ ਕਰਕੇ ਜਦੋਂ ਮੁਲਜ਼ਮ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ।
ਇਹ ਵੀ ਪੜ੍ਹੋ : ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ
ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿਚ ਕੀਤੀ ਗਈ ਫਾਇਰਿੰਗ ਵਿਚ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਕਾਬੂ ਲਿਆ। ਜ਼ਖਮੀ ਫਿਲਹਾਲ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਸਪਤਾਲੋਂ ਛੁੱਟੀ ਮਿਲਣ ਮਗਰੋਂ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਨਾਲ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










