ਬੀਤੀ ਰਾਤ ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ, ਪਿੰਡ ਗੋਲੀਆਂ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਅਤੇ ਇੱਕ ਟਰੱਕ ਦੀ ਆਹਮੋ ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਪਿੰਡ ਲੰਗੇਰੀ ਦੇ ਪ੍ਰਦੀਪ ਕੁਮਾਰ ਪੁੱਤਰ ਨਰਿੰਦਰ ਪਿੰਡ ਵਜੋਂ ਹੋਈ, ਜੋ ਕਿ ਮੋਹਾਲੀ ਵਿੱਚ NRI ਥਾਣੇ ਵਿੱਚ ਤਾਇਨਾਤ ਸੀ।
ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਅਤੇ ਟਰੱਕ ਹੁਸ਼ਿਆਰਪੁਰ ਵਾਲੇ ਪਾਸਿਓ ਗੜ੍ਹਸ਼ੰਕਰ ਨੂੰ ਆ ਰਿਹਾ ਸੀ, ਜਦੋਂ ਇਹ ਵਾਹਨ ਪਿੰਡ ਗੋਲੀਆਂ ਲਾਗੇ ਪੁੱਜੇ ਤਾਂ ਇਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਉਪਰੰਤ ਕਾਰ ਡਰਾਈਵਰ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੋਨੋ ਵਾਹਨ ਨੁਕਸਾਨੇ ਗਏ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਦੇ ਵਕੀਲ ਦੀ ਗੱਡੀ ‘ਤੇ ਫਾ.ਇ/ਰਿੰ/ਗ, ਵਾਲ-ਵਾਲ ਬਚਿਆ ਐਡਵੋਕੇਟ ਤੇ ਉਸਦਾ ਦੋਸਤ
ਸੂਚਨਾ ਮਿਲਣ ਤੋਂ ਬਾਅਦ ਥਾਣਾ ਗੜ੍ਹਸ਼ੰਕਰ ਤੋਂ ਏਐਸਆਈ ਜਸਵੀਰ ਸਿੰਘ ਆਪਣੀ ਪੁਲਿਸ ਪਾਰਟੀ ਟੀਮ ਨਾਲ ਮੌਕੇ ਤੇ ਪਹੁੰਚਕੇ ਇੱਕ ਘੰਟੇ ਦੀ ਜਦੋਜਹਿਦ ਨਾਲ ਮ੍ਰਿਤਕ ਪੁਲਿਸ ਮੁਲਾਜ਼ਮ ਨੂੰ ਗੱਡੀ ਤੋਂ ਬਾਹਰ ਕੱਢਿਆ। ਪੁਲਿਸ ਨੇ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਹੈ। ਇਸ ਮੌਕੇ ਟਰੱਕ ਡਰਾਈਵਰ ਮੌਕੇ ਤੇ ਫ਼ਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










