ਬੀਤੇ ਐਤਵਾਰ ਦੀ ਰਾਤ ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਦੇਰ ਰਾਤ ਤੱਕ ਚੱਲ ਰਹੇ ਡੀਜੇ ਨੂੰ ਬੰਦ ਕਰਵਾਉਣ ਗਏ ਪੁਲਿਸ ਪਾਰਟੀ ਦੇ ਕਰਮਚਾਰੀਆਂ ‘ਤੇ ਪ੍ਰਵਾਸੀ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਦੋ ਪੁਲਿਸ ਮੁਲਾਜਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਡੀਐਸਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਨੰਬਰ 112 ‘ਤੇ ਇੱਕ ਫੋਨ ਆਇਆ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਕੁਝ ਪ੍ਰਵਾਸੀ ਮਜ਼ਦੂਰ ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਰਾਤ ਨੂੰ ਡੀਜੇ ਵਜਾ ਕੇ ਹੰਗਾਮਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਾਰ-ਵਾਰ ਡੀਜੇ ਬੰਦ ਕਰਨ ਲਈ ਕਿਹਾ ਤਾਂ ਉਹ ਕਰ ਨਹੀਂ ਰਹੇ। ਸ਼ਿਕਾਇਤ ਮਿਲਣ ‘ਤੇ ਪੀਸੀਆਰ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਸੂਬਾ ਸਿੰਘ ਅਤੇ ਗੁਰਭੇਜ ਸਿੰਘ ਮੌਕੇ ‘ਤੇ ਪਹੁੰਚੇ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਡੀਜੇ ਬੰਦ ਕਰਨ ਲਈ ਕਿਹਾ, ਜਿਸ ਕਾਰਨ ਪ੍ਰਵਾਸੀ ਮਜ਼ਦੂਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਮਾਂ ਨੇ ਨਹਿਰ ‘ਚ ਸੁੱਟ ਕੇ ਆਪਣੇ 3 ਨਿਆਣਿਆਂ ਦੇ ਮੁਕਾਏ ਸਾਹ! ਖੁਦ ਨੂੰ ਵੀ ਖਤਮ ਕਰਨ ਦੀ ਕੀਤੀ ਕੋਸ਼ਿਸ਼
ਇਸ ਹਮਲੇ ਵਿੱਚ ਦੋਵੇਂ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਨ੍ਹਾਂ ‘ਤੇ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਗਾਏ ਹਨ। ਸੱਤ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਪੰਜ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਅਤੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵੇਂ ਕਰਮਚਾਰੀ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਅਤੇ ਘਰ ਵਿੱਚ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









