ਪੰਜਾਬ ਵਿਚ ਬਿਜਲੀ ਦਾ ਸੰਕਟ ਮੰਡਰਾ ਰਿਹਾ ਹੈ। ਭਿਆਨਕ ਗਰਮੀ ਵਿਚਾਲੇ ਬਿਜਲੀ ਦਾ ਸੰਕਟ ਡੂੰਘਾ ਹੋ ਗਿਆ ਹੈ। ਦਰਅਸਲ ਬਠਿੰਡਾ ਦੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਬੰਦ ਹੋ ਗਏ ਹਨ ਜਿਸ ਕਰਕੇ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਕ ਪਾਸੇ ਜਿਥੇ ਪੰਜਾਬ ਵਿਚ ਭਿਆਨਕ ਗਰਮੀ ਪੈ ਰਹੀ ਹੈ। ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਦੂਜੇ ਪਾਸੇ ਬਿਜਲੀ ਸੰਕਟ ਦਾ ਖਤਰਾ ਵਧ ਗਿਆ ਹੈ। ਲਹਿਰਾ ਮੁਹੱਬਤ ਦੇ ਸਾਰੇ ਚਾਰੇ ਯੂਨਿਟ ਬੰਦ ਹੋਣ ਕਰਕੇ ਮਹਿੰਗੀ ਬਿਜਲੀ ਖਰੀਦਣੀ ਪੈ ਰਹੀ ਹੈ। ਪੰਜਾਬ ਦੇ ਤਾਪ ਬਿਜਲੀ ਘਰਾਂ ਵਿਚ ਚੱਲ ਰਹੀ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਸੂਬੇ ਦੀ ਬਿਜਲੀ ਸਪਲਾਈ ‘ਤੇ ਗੰਭੀਰ ਅਸਰ ਪਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਬੰਦ ਹੋਣ ਕਰਕੇ 920 ਮੈਗਾਵਾਟ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਤੋਂ ਠੱਪ ਹੋ ਗਿਆ ਹੈ ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਬਿਜਲੀ ਸੰਕਟ ਦਾ ਖਤਰਾ ਪੈਦਾ ਹੋ ਚੁੱਕਾ ਹੈ।
ਦੱਸ ਦੇਈਏ ਕਿ ਲਹਿਰਾ ਮੁਹੱਬ ਦੇ 3 ਯੂਨਿਟ ਪਹਿਲਾਂ ਹੀ ਤਕਨੀਕੀ ਖਰਾਬੀ ਕਾਰਨ ਬੰਦ ਚੱਲ ਰਹੇ ਸਨ ਪਰ ਸ਼ਨੀਵਾਰ ਨੂੰ ਚੌਥਾ ਯੂਨਿਟ ਵੀ ਬੰਦ ਹੋ ਗਿਆ। ਇਸ ਦੇ ਨਾਲ ਪਲਾਂਟ ਦੀ ਕੁੱਲ 920 ਉਤਪਾਦਨ ਸਮਰੱਥਾ ਪ੍ਰਭਾਵਿਤ ਹੋਈ ਹੈ। ਰੋਪੜ ਤਾਪ ਬਿਜਲੀ ਘਰ ਦਾ ਇਕ ਯੂਨਿਟ ਵੀ ਬੰਦ ਹੈ ਤੇ ਬਾਕੀ ਯੂਨਿਟ ਵੀ ਆਪਣੀ ਪੂਰੀ ਸਮਰੱਥਾ ਨਾਲ ਕੰਮ ਨਹੀਂ ਕਰ ਰਹੇ ਹਨ। ਇਸੇ ਤਰ੍ਹਾਂ ਗੁਰੂ ਅਮਰਦਾਸ ਤਾਪ ਬਿਜਲੀ ਘਰ ਦੇ 2 ਯੂਨਿਟਾਂ ਵਿਚੋਂ ਇਕ ਯੂਨਿਟ ਬੰਦ ਪਿਆ ਹੈ ਤੇ ਦੂਜਾ ਘੱਟ ਸਮਰੱਥਾ ਨਾਲ ਕੰਮ ਕਰ ਰਹੇ ਹੈ।
ਉਧਰ ਪੰਜਾਬ ਵਿਚ ਵਧ ਰਹੀ ਉਮਸ ਤੇ ਝੋਨੇ ਦੇ ਸੀਜ਼ਨ ਕਾਰਨ ਬਿਜਲੀ ਦੀ ਖਪਤ ਵਿਚ ਵਾਧਾ ਹੋ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਬਿਜਲੀ ਦੀ ਮੰਗ 15000 ਮੈਗਾਵਾਟ ਦਾ ਅੰਕੜਾ ਪਾਰ ਕਰ ਸਕਦੀ ਹੈ ਜਿਸ ਕਰਕੇ ਬਿਜਲੀ ਪ੍ਰਬੰਧਨ ਲਈ ਵੱਡੀ ਚੁਣੌਤੀ ਖੜ੍ਹੀ ਹੋ ਸਕਦੀ ਹੈ। ਦੂਜੇ ਪਾਸੇ ਠੇਕਾ ਮੁਲਾਜ਼ਮ ਜਥੇਬੰਦੀਆਂ ਨੇ ਦੋਸ਼ ਲਗਾਇਆ ਕਿ ਪਾਵਰਕਾਮ ਵੱਲੋਂ ਪਹਿਲਾਂ ਮੰਗੀਆਂ ਗਈਆਂ ਮੰਨਾਂ ਨਾ ਮੰਨਣ ਕਰਕੇ ਅਜਿਹੀ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅੜੀਅਲ ਰਵੱਈਏ ਕਰਕੇ ਪੰਜਾਬ ਨੂੰ ਬਿਜਲੀ ਸੰਕਟ ਵੱਲ ਧੱਕਿਆ ਜਾ ਰਿਹਾ ਹੈ। ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









