ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜੀਆਂ ਹਨ। ਸਿੱਧੂ ਦੀ ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ। ਬੱਚੇ ਦਾ ਜਨਮ ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਹੋਇਆ। ਇਸ ਗੱਲ ਦੀ ਜਾਣਕਾਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਨੇ ਖੁਦ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਵੀ ਸ਼ੇਅਰ ਕੀਤੀ ਹੈ।

pratapbajwa congratulated moosewale family
ਇਧਰ, ਕਾਂਗਰਸ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਲਕੌਰ ਸਿੰਘ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ- ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ। ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… ਇਸ ਤੋਂ ਪਹਿਲਾਂ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਉਤੇ ਤਸਵੀਰ ਸਾਂਝੀ ਕਰਕੇ ਲਿਖਿਆ ਸੀ- ‘‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।
ਸਰਦਾਰ @iBalkaurSidhu ਜੀ ਦੇ ਘਰ ਪੁੱਤਰ ਹੋਣ ਦੀ ਖੁਸ਼ੀ ਵਿੱਚ ਮੈਂ ਸਿੱਧੂ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ ਦਿੰਦਾ ਹਾਂ।
ਮੈਂ ਪ੍ਰਮਾਤਮਾ ਅੱਗੇ ਬੱਚੇ ਦੀ ਲੰਮੀ ਉਮਰ ਅਤੇ ਪਰਿਵਾਰ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ… pic.twitter.com/fE6COmrcs6
— Partap Singh Bajwa (@Partap_Sbajwa) March 17, 2024
ਦੱਸ ਦੇਈਏ ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 29 ਮਈ 2022 ਨੂੰ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਇਕੱਲੇ ਰਹਿ ਗਏ। ਇਸ ਤੋਂ ਬਾਅਦ ਉਸ ਨੇ ਦੂਜੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਮਾਂ ਬਣਨ ਲਈ ਚਰਨ ਕੌਰ ਨੇ ਇਨ ਵਿਟਰੋ ਫਰਟੀਲਾਈਜ਼ੇਸ਼ਨ (IVF) ਤਕਨੀਕ ਦੀ ਮਦਦ ਲਈ।
ਵੀਡੀਓ ਲਈ ਕਲਿੱਕ ਕਰੋ -:










