ਲੰਮੇ ਸਮੇਂ ਤੱਕ ਵਿਵਾਦਾਂ ਵਿਚ ਚੱਲ ਰਹੀ ਪੰਜਾਬੀ ਅਦਾਕਾਰ ਤੇ ਸਿੰਗਰ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’ ਹੁਣ ਓਟੀਟੀ ਪਲੇਟਫਾਰਮ ZEE5 ‘ਤੇ ‘ਸਤਲੁਜ’ ਨਾਂ ਨਾਲ ਰਿਲੀਜ ਹੋ ਗਈ ਹੈ. ਇਹ ਫਿਲਮ ਹਿਊਮਨ ਰਾਈਟਸ ਐਕਟੀਵਿਸਟ ਜਸਵੰਤ ਸਿੰਘ ਖਾਲੜਾ ਦੀ ਜਿੰਦਗੀ ‘ਤੇ ਆਧਾਰਤ ਹੈ। ਫਿਲਮ ਨੂੰ ਹਨੀ ਤ੍ਰੇਹਨ ਨੇ ਡਾਇਰੈਕਟ ਕੀਤਾ ਹੈ। ਇਸ ਨੂੰ RSVP ਤੇ ਮੈਕਗਫਿਨ ਪਿਕਚਰਸ ਨੇ ਪ੍ਰੋਡਿਊਸ ਕੀਤਾ ਹੈ।
ਦਿਲਜੀਤ ਦੋਸਾਂਝ ਤੋਂ ਇਲਾਵਾ ਫਿਲਮ ਵਿੱਚ ਅਰਜੁਨ ਰਾਮਪਾਲ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿ$ਦਿਆ ਓਹਲੀਆਨ ਵੀ ਅਹਿਮ ਭੂਮਿਕਾਵਾਂ ਵਿੱਚ ਹਨ। ਫਿਲਮ ਨਿਰਦੇਸ਼ਕ ਤ੍ਰੇਹਨ ਨੇ ਕਿਹਾ ਕਿ OTT ‘ਤੇ ਰਿਲੀਜ਼ ਹੋਈ ਫਿਲਮ ਵਿੱਚ ਕੋਈ ਕੱਟ ਨਹੀਂ ਹਨ। ਫਿਲਮ ਦਾ ਸਿਰਲੇਖ ਬਦਲ ਦਿੱਤਾ ਗਿਆ ਹੈ। ਫਿਲਮ ਉਹੀ ਹੈ ਜੋ ਅਸੀਂ ਤੁਹਾਡੇ ਲਈ ਬਣਾਈ ਹੈ।
2022 ਵਿੱਚ ਨਿਰਦੇਸ਼ਕ ਹਨੀ ਤ੍ਰੇਹਨ ਨੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਇੱਕ ਫਿਲਮ ਦਾ ਐਲਾਨ ਕੀਤਾ ਸੀ। ਫਿਲਮ ਦਾ ਨਾਮ ਪਹਿਲਾਂ “ਘੱਲੂਘਾਰਾ” ਰੱਖਿਆ ਗਿਆ ਸੀ। ਇਸਦੀ ਸ਼ੂਟਿੰਗ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ, ਖਾਸ ਕਰਕੇ ਅੰਮ੍ਰਿਤਸਰ ਵਿੱਚ। ਅਦਾਕਾਰ ਦਿਲਜੀਤ ਨੇ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਉਣ ਲਈ ਆਪਣੀ ਦਿੱਖ ਅਤੇ ਸਰੀਰ ਵਿੱਚ ਬਦਲਾਅ ਲਿਆਂਦਾ ਹੈ।

ਸਾਲ 2023 ਵਿੱਚ ਫਿਲਮ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਕੋਲ ਪ੍ਰਵਾਨਗੀ ਲਈ ਭੇਜਿਆ ਗਿਆ, ਤਾਂ ਬੋਰਡ ਨੇ ਫਿਲਮ ਦੇ ਸਿਰਲੇਖ ‘ਤੇ ਇਤਰਾਜ਼ ਜਤਾਇਆ ਅਤੇ ਕਈ ਬਦਲਾਅ ਅਤੇ ਕਟੌਤੀਆਂ ਦਾ ਸੁਝਾਅ ਦਿੱਤਾ। ਬਾਅਦ ਵਿੱਚ ਫਿਲਮ ਦਾ ਨਾਮ ਬਦਲ ਕੇ “ਪੰਜਾਬ 95” ਰੱਖਿਆ ਗਿਆ।
ਇਸ ਫਿਲਮ ਦਾ ਵਿਸ਼ਵ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਇਆ ਸੀ, ਜਿੱਥੇ ਇਸਦੀ ਕਹਾਣੀ ਅਤੇ ਦਿਲਜੀਤ ਦੋਸਾਂਝ ਦੇ ਪ੍ਰਦਰਸ਼ਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸ਼ੰਸਾ ਮਿਲੀ। ਭਾਰਤ ਵਿੱਚ ਸੈਂਸਰ ਦੀ ਪ੍ਰਵਾਨਗੀ ਦੀ ਘਾਟ ਕਾਰਨ, ਫਿਲਮ ਨੂੰ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਕੀਤਾ ਗਿਆ ਸੀ। ਬਾਅਦ ਵਿੱਚ ਇਸਨੂੰ 7 ਫਰਵਰੀ, 2025 ਨੂੰ ਚੋਣਵੇਂ ਦੇਸ਼ਾਂ ਵਿੱਚ ਰਿਲੀਜ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮੋਡੀਫਾਈਡ ਸਾਈਲੈਂਸਰ ਲਾ ਕੇ ਘੁੰਮਣ ਵਾਲਿਆਂ ਖਿਲਾਫ ਖੰਨਾ ਪੁਲਿਸ ਦਾ ਵੱਡਾ ਐਕਸ਼ਨ! ਮਕੈਨਿਕਾਂ ਨੂੰ ਵੀ ਚਿਤਾਵਨੀ
ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁੰਨ ਸਨ ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਈ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਸਮੇਂ ਦੌਰਾਨ, ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲਿਆ ਗਿਆ ਸੀ, ਫਰਜੀ ਮੁਕਾਬਲਿਆਂ ਵਿੱਚ ਮਾਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀਆਂ ਮ੍ਰਿਤਕ ਦੇਹਾਂ ਦਾ ਗੁਪਤ ਰੂਪ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ।
ਖਾਲੜਾ ਨੂੰ ਸਿੱਖਾਂ ਦੇ ਹੱਕਾਂ ਲਈ ਲੜਨ ਦਾ ਖਮਿਆਜਾ ਆਪਣੀ ਜਾਨ ਦੇ ਕੇ ਚੁਕਾਉਣਾ ਪਿਆ। ਪਰਿਵਾਰ ਦਾ ਦੋਸ਼ ਹੈ ਕਿ 6 ਸਤੰਬਰ 1995 ਨੂੰ ਪੁਲਿਸ ਨੇ ਖਾਲੜਾ ਨੂੰ ਉਸ ਦੇ ਘਰੋਂ ਅਗਵਾ ਕਰ ਲਿਆ ਸੀ। ਬਾਅਦ ਵਿੱਚ ਪੁਲਿਸ ਹਿਰਾਸਤ ਵਿੱਚ ਉਸ ਨੂੰ ਤਸੀਹੇ ਦੇ ਕੇ ਕਤਲ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









