ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਬੈਠਕ ਸੱਦੀ ਗਈ ਹੈ। ਭਲਕੇ ਯਾਨੀ 1 ਮਈ ਮਜ਼ਦੂਰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਨਿਵਾਸ ਸਥਾਨ ‘ਤੇ ਸਵੇਰੇ 9.30 ਵਜੇ ਹੋਵੇਗੀ। ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਫਿਲਹਾਲ ਇਸ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:











