ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ ਹੋਣ ਜਾ ਰਹੀ ਹੈ। ਬੈਠਕ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਹਾਲਾਂਕਿ ਬੈਠਕ ਦਾ ਅਧਿਕਾਰਕ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਨਗਰ ਨਿਗਮ ਚੋਣਾਂ ਸੰਪੰਨ ਹੋਣ ਦੇ ਬਾਅਦ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਤੇ ਫੈਸਲਿਆਂ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਕੁਝ ਅਹਿਮ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਨਗਰ ਨਿਗਮਾਂ ਵਿਚ ਪ੍ਰਧਾਨ ਤੇ ਮੇਅਰ ਤੇ ਚੋਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਣ ਵਾਲੀ ਹੈ। ਅਜਿਹੇ ਵਿਚ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਤੇ ਵਿਕਾਸ ਯੋਜਨਾਵਾਂ ਲਈ ਫੰਡ ਜਾਰੀ ਕਰਨ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਰਾਇਲ ਚੈਲੇਂਜਰਸ ਬੇਂਗਲੁਰੂ ਲਗਾਤਾਰ ਦੂਜੀ ਵਾਰ ਬਣੀ IPL ਚੈਂਪੀਅਨ, ਗੁਜਰਾਤ ਟਾਈਟਨਸ ਨੂੰ 5 ਵਿਕਟਾਂ ਨਾਲ ਹਰਾਇਆ
ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿਚ ਖਾਲੀ ਅਹੁਦਿਆਂ ‘ਤੇ ਰੈਗੂਲਰ ਭਰਤੀ ਦੀ ਰੂਪਰੇਖਾ ਨੂੰ ਵੀ ਮਨਜ਼ੂਰੀ ਮਿਲ ਸਕਦੀ ਹੈ। ਬੈਠਕ ਵਿਚ ਹੋਰ ਪ੍ਰਸ਼ਾਸਨਿਕ ਤੇ ਵਿਕਾਸ ਸਬੰਧੀ ਪ੍ਰਸਤਾਵਾਂ ‘ਤੇ ਮੋਹਰ ਲੱਗਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਤਿੰਨ ਦਿਨਾਂ ਦੇ ਅੰਦਰ ਇਹ ਦੂਜੀ ਕੈਬਨਿਟ ਬੈਠਕ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










