ਪੰਜਾਬ ਕਾਂਗਰਸ ਵੀ ਨਗਰ ਨਿਗਮ ਤੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੂਰੇ ਐਕਸ਼ਨ ਮੋਡ ਵਿਚ ਹੈ। ਭਲਕੇ ਚੰਡੀਗੜ੍ਹ ਵਿਚ ਕਾਂਗਰਸ ਦੀ ਵੱਡੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਬ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।
ਸੂਬੇ ਵਿਚ ਜਲਦ ਹੀ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਇਸੇ ਮਹੀਨੇ ਚੋਣ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ ਜਿਸ ਲਈ ਚੋਣ ਅਧਿਕਾਰੀ ਸ਼ੈਡਿਊਲ ਜਾਰੀ ਕਰ ਸਕਦੇ ਹਨ। ਅਜਿਹੇ ਵਿਚ ਕਾਂਗਰਸ ਉਸੇ ਹਿਸਾਬ ਨਾਲ ਰਣਨੀਤੀ ਬਣਾਏਗੀ।
ਇਹ ਵੀ ਪੜ੍ਹੋ : CM ਮਾਨ ਦੀ ਸ਼ੁਕਰਾਨਾ ਯਾਤਰਾ ਦਾ ਅੱਜ ਤੀਜਾ ਦਿਨ, ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ ਮੁੱਖ ਮੰਤਰੀ
ਕਾਂਗਰਸ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਵਿਚ ਲੱਗੀ ਹੋਈ ਹੈ। ਕਾਂਗਰਸ ਨੇ 8 ਨਗਰ ਨਿਗਮ, 65 ਨਗਰ ਕੌਂਸਲ ਤੇ 16 ਨਗਰ ਪੰਚਾਇਤਾਂ ਦੇ ਕਈ ਹਲਕਿਆਂ ਲਈ ਇੰਚਾਰਜ ਵੀ ਨਿਯੁਕਤ ਕੀਤੇ ਹਨ। ਕਈ ਸਾਬਕਾ ਵਿਧਾਇਕ, ਸਾਂਸਦ ਤੇ ਮੰਤਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










