ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਹੜਤਾਲ ਕਰਨ ਵਾਲੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਸਰਕਾਰ ਨੇ ਉਨ੍ਹਾਂ ਕਰਮਚਾਰੀਆਂ ਦੀ ਸੂਚੀ ਤਲਬ ਕੀਤੀ ਹੈ ਜੋ ਬਿਨਾਂ ਇਜਾਜ਼ਤ ਡਿਊਟੀ ਤੋਂ ਗੈਰ-ਹਾਜ਼ਰ ਸਨ। ਇਸ ਲਈ ਸੈਕਟਰੀ ਲੈਵਲ ਦੇ ਅਫਸਰਾਂ ਨੂੰ ਅੱਜ ਦਾ ਹੀ ਸਮਾਂ ਦਿੱਤਾ ਗਿਆ ਹੈ। ਸਰਕਾਰ ਉਨ੍ਹਾਂ ਖਿਲਾਫ ਕਾਰਵਾਈ ਕਰੇਗੀ। ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਦੇ ਕੰਮ ਨਾ ਕਰਨ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਹੋਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕਰਮਚਾਰੀਆਂ ਵਿਰੁੱਧ ਸਖ਼ਤ ਰੁਖ਼ ਅਪਣਾਇਆ। ਉਨ੍ਹਾਂ ਨੇ ਜਲੰਧਰ ਵਿੱਚ ਉਨ੍ਹਾਂ ਨਾਲ ਦੁਪਹਿਰ 1 ਵਜੇ ਮੀਟਿੰਗ ਦਾ ਸਮਾਂ ਤੈਅ ਕੀਤਾ ਸੀ। ਇਸ ਤੋਂ ਪਹਿਲਾਂ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ ਸੀ ਕਿ ਹੜਤਾਲ ਰੱਦ ਹੋਣ ‘ਤੇ ਹੀ ਗੱਲਬਾਤ ਹੋਵੇਗੀ। ਦੋਵੇਂ ਚੀਜ਼ਾਂ ਇਕੱਠੇ ਨਹੀਂ ਚੱਲਣਗੀਆਂ।” ਇਸ ਤੋਂ ਬਾਅਦ ਜਦੋਂ ਕਰਮਚਾਰੀ ਮੀਟਿੰਗ ਵਿੱਚ ਗਏ, ਤਾਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਟਾਈਮ ਨਹੀਂ ਦਿੱਤਾ।

ਦੂਜੇ ਪਾਸੇ 7 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਹੜਤਾਲ ਕਾਰਨ ਵੀਰਵਾਰ ਨੂੰ ਸਰਕਾਰੀ ਕੰਮਕਾਜ ਠੱਪ ਹੋ ਗਿਆ। ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਸੇਵਾਵਾਂ ਬੰਦ ਰਹੀਆਂ। ਪਠਾਨਕੋਟ ਵਿੱਚ, ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਗਿਆ ਹੈ, ਪਰ ਸਾਂਝੇ ਮੋਰਚੇ ਦੇ ਅਗਲੇ ਹੁਕਮਾਂ ਤੱਕ ਹੜਤਾਲ ਜਾਰੀ ਰਹੇਗੀ।
ਇਸ ਦੌਰਾਨ ਜਲੰਧਰ ਵਿੱਚ ਕਰਮਚਾਰੀਆਂ ਅਤੇ ਪੁਲਿਸ ਵਿਚਕਾਰ ਝੜਪ ਹੋਈ। ਕਰਮਚਾਰੀ ਸੜਕ ਜਾਮ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਧੱਕਾ ਦੇ ਕੇ ਹਟਾਉਣ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਕੁਝ ਮੁਲਾਜ਼ਮ ਸੜਕ ‘ਤੇ ਬੈਠ ਗਏ। ਦੂਜੇ ਪਾਸੇ, ਮੋਹਾਲੀ ਸਿਵਲ ਹਸਪਤਾ ਵਿਚ ਦਵਾਈ ਲੈਣ ਪਹੁੰਚੇ ਇੱਕ ਬੰਦੇ ਨੇ ਦੱਸਿਆ ਕਿ ਗਾਰਡ ਨੇ ਉਸ ਨੂੰ ਇਹ ਕਹਿ ਕੇ ਬਾਹਰ ਕਰ ਦਿੱਤਾ ਕਿ ਅੱਜ ਹੜਤਾਲ ਹੈ, ਹੁਣ ਕੱਲ੍ਹ ਆਉਣਾ।
ਇਹ ਵੀ ਪੜ੍ਹੋ : ‘ਆਪ’ ਨੇ ਜਸਵੀਰ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਚਮਕੌਰ ਸਾਹਿਬ ਦਾ ਬਣਾਇਆ ਹਲਕਾ ਇੰਚਾਰਜ
ਪਠਾਨਕੋਟ ਵਿੱਚ ਨਗਰ ਨਿਗਮ ਦਫ਼ਤਰ ਅਤੇ ਸਿਵਲ ਹਸਪਤਾਲ ਨੂੰ ਤਾਲਾ ਲਟਕੇ ਮਿਲੇ। ਅਧਿਕਾਰੀਆਂ ਦੀਆਂ ਕਾਰਾਂ ਦੇ ਡਰਾਈਵਰ ਵੀ ਹੜਤਾਲ ਵਿੱਚ ਹਿੱਸਾ ਲੈ ਰਹੇ ਹਨ, ਜਿਸ ਕਾਰਨ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ ਤੱਕ ਪਹੁੰਚਣ ਵਿੱਚ ਮੁਸ਼ਕਲ ਆਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








