ਪੰਜਾਬ ਦਾ ਨਾਂ ਰੌਸ਼ਨ ਕਰਦੇ ਹੋਏ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਲੈਕਚਰਾਰ ਦਿਨੇਸ਼ ਕੁਮਾਰ ਨੇ ਸਿੱਖਿਆ ਵਿੱਚ ਆਪਣੇ ਮਿਸਾਲੀ ਯੋਗਦਾਨ ਲਈ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ 2026 ਜਿੱਤਿਆ ਹੈ। ਦਿਨੇਸ਼ ਕੁਮਾਰ ਸਰਕਾਰੀ ਸਕੂਲ ਵਿਚ ਭੌਤਿਕ ਵਿਗਿਆਨ (ਫਿਜ਼ਿਕਸ) ਦੇ ਲੈਕਚਰਾਰ ਹਨ। ਇਸ ਪ੍ਰਾਪਤੀ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿਨੇਸ਼ ਕੁਮਾਰ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਲਈ ਪ੍ਰੇਰਨਾ ਸਰੋਤ ਦੱਸਿਆ।
ਜ਼ਿਕਰਯੋਗ ਹੈ ਕਿ ਇਹ ਪੁਰਸਕਾਰ, ਦੇਸ਼ ਵਿੱਚ ਟੀਚਰਾਂ ਲਈ ਸਭ ਤੋਂ ਉੱਚੇ ਸਨਮਾਨਾਂ ਵਿੱਚੋਂ ਇੱਕ ਹੈ, ਭਾਰਤ ਦੇ ਰਾਸ਼ਟਰਪਤੀ ਵੱਲੋਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ‘ਤੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਉੱਤਮਤਾ, ਨਵੀਨਤਾ ਅਤੇ ਸਮਰਪਣ ਦੇ ਸਨਮਾਨ ਵਿੱਚ ਪ੍ਰਦਾਨ ਕੀਤਾ ਜਾਂਦਾ ਹੈ।

ਸਿੱਖਿਆ ਮੰਤਰੀ ਨੇ ਅਧਿਆਪਕ ਨੂੰ ਵਧਾਈ ਦਿੰਦਿਆਂ ਕਿਹਾ, “ਰਾਸ਼ਟਰੀ ਪੱਧਰ ‘ਤੇ ਉਨ੍ਹਾਂ ਦੀ ਮਾਨਤਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਸਿੱਖਿਆ ਦੀ ਕੁਆਲਿਟੀ ਅਤੇ ਸਾਡੇ ਅਧਿਆਪਕਾਂ ਦੇ ਅਣਥੱਕ ਯਤਨਾਂ ਦਾ ਸਬੂਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਅਧਿਆਪਕਾਂ ਨੂੰ ਮਜ਼ੂਬਤ ਬਣਾਉਣ ਅਤੇ ਸੂਬੇ ਦੇ ਵਿੱਦਿਅਕ ਦ੍ਰਿਸ਼ ਨੂੰ ਬਦਲਣ ਦੀ ਆਪਣੀ ਵਚਨਬੱਧਤਾ ‘ਤੇ ਅਡੋਲ ਹੈ।
ਇਹ ਵੀ ਪੜ੍ਹੋ : ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, 13 ਅਗਸਤ ਨੂੰ ਕੇਂਦਰ ਵੱਲੋਂ 3 ਦਿਨ ਦੀ ਪੈਰੋਲ ਹੋਈ ਆਫ਼ਰ
ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਅਧਿਆਪਕ ਭਾਈਚਾਰੇ ਨੂੰ ਉਤਸ਼ਾਹਿਤ ਕਰੇਗੀ ਅਤੇ ਹੋਰ ਸਰਕਾਰੀ ਸਕੂਲ ਅਧਿਆਪਕਾਂ ਨੂੰ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੰਜਾਬ ਸਰਕਾਰ ਦੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਅਧਿਆਪਕਾਂ ਨੂੰ ਇੱਕ ਪ੍ਰਗਤੀਸ਼ੀਲ ਸਮਾਜ ਦੇ ਸੱਚੇ ਆਰਕੀਟੈਕਟ ਵਜੋਂ ਮਾਨਤਾ ਦੇਣ ਦੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








