ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਨੌਗੱਜਾ ਵਿਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦੀ ਨੀਂਹ ਰੱਖੀ। ਰਾਜ ਪੱਧਰੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦਾ ਮੌਕਾ ਹੈ। ਕੇਂਦਰ ਦੇ ਨਿਰਮਾਣ ਦੇ ਬਾਅਦ ਇਥੇ ਬੱਚੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ, ਬਾਣੀ ਤੇ ਸਿੱਖਿਆਵਾਂ ‘ਤੇ ਅਧਿਐਨ ਤੇ ਸੋਧ ਕਰ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਗਿਆਨ ਤੇ ਧਾਰਮਿਕ ਸਿੱਖਿਆ ਨਾਲ ਜੋੜਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਵਿਚਾਰਧਾਰਾ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਬੇਹੱਦ ਜ਼ਰੂਰੀ ਹੈ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਨੂੰ ਰੰਗਲਾ ਬਣਾਉਣਾ ਹੈ, ਲੰਡਨ, ਕੈਲੀਫੋਰਨੀਆ ਜਾਂ ਪੈਰਿਸ ਨਹੀਂ। ਉਨ੍ਹਾਂ ਕਿਹਾ ਕਿ ਪਹਿਲਾਂ ਬੱਚੇ ਸਰਕਾਰੀ ਸਕੂਲਾਂ ਵਿਚ ਦਲੀਆ ਖਾਣ ਲਈ ਜਾਂਦੇ ਹਨ ਪਰ ਹੁਣ ਉਥੇ ਪੜ੍ਹਾਈ ਕਰਨ ਜਾਂਦੇ ਹਨ।
ਮੁੱਖ ਮੰਤਰੀ ਨੇ ਮਾਤਾਵਾਂ-ਭੈਣਾਂ ਨੂੰ ਦਿੱਤੀ ਜਾ ਰਹੀ ਆਰਥਿਕ ਸਹਾਇਤਾ ਦਾ ਵੀ ਜ਼ਿਕਰ ਕੀਤਾ ਤੇ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਨੂੰ ਲੈ ਕੇ ਵਿਰੋਧੀਆਂ ਨੂੰ ਇਤਰਾਜ਼ ਹੈ। ਮਾਨ ਨੇ ਕਿਹਾ ਕਿ ਜਨਤਾ ਜੇਕਰ ਉਨ੍ਹਾਂ ਨੂੰ ਲਗਾਤਾਰ ਵੋਟ ਦਿੰਦੀ ਰਹੇਗੀ ਤਾਂ ਉਹ ਸੂਬੇ ਦੇ ਖਜ਼ਾਨੇ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕਰਦੇ ਰਹਿਣਗੇ।
ਇਹ ਵੀ ਪੜ੍ਹੋ : ਗੁਰਸਿਮਰਨ ਸਿੰਘ ਮੰਡ ਕੁੱ.ਟ/ਮਾਰ ਮਾਮਲੇ ‘ਚ ਪੁਲਿਸ ਦਾ ਐਕਸ਼ਨ, ਕੁਝ ਨੌਜਵਾਨਾਂ ਨੂੰ ਹਿਰਾਸਤ ‘ਚ ਲਿਆ
ਮੁੱਖ ਮੰਤਰੀ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਦੀ ਪ੍ਰੋਗਰਾਮ ਵਿਚ ਮੌਜੂਦਗੀ ‘ਤੇ ਖੁਸ਼ੀ ਪ੍ਰਗਟਾਈ। ਮੁੱਖ ਮੰਤਰੀ ਨੇ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਸਨਮਾਨ ਮਿਲਣ ‘ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨੌਗੱਜਾ ਵਿਚ ਸਥਾਪਤ ਹੋਣ ਵਾਲਾ ਅਧਿਐਨ ਕੇਂਦਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਸਿੱਖਿਆਵਾਂ ਤੇ ਵਿਚਾਰਧਾਰਾ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਏਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ








