ਅੰਮ੍ਰਿਤਸਰ ਅਧੀਨ ਪੈਂਦੇ ਬਾਬਾ ਬਕਾਲਾ ਦੇ ਨੌਜਵਾਨ ਦੀ ਜਰਮਨੀ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਅਚਾਨਕ ਵਾਪਰੀ ਤ੍ਰਾਸਦੀ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਹਰਸ਼ਪ੍ਰੀਤ ਸਿੰਘ ਅੰਮ੍ਰਿਤਸਰ ਦੇ ਬਿਆਸ ਦਰਿਆ ਦੇ ਨੇੜੇ ਪੈਂਦੇ ਪਿੰਡ ਬੁੱਢਾ ਥੇ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 16-18 ਸਾਲ ਦੱਸੀ ਜਾ ਰਹੀ ਹੈ। ਉਸਦੇ ਪਿਤਾ ਜਰਮਨੀ ਵਿੱਚ ਰਹਿੰਦੇ ਹਨ। ਹਰਸ਼ਪ੍ਰੀਤ ਲਗਭਗ ਇੱਕ ਸਾਲ ਪਹਿਲਾਂ ਜਰਮਨੀ ਵਿੱਚ ਆਪਣੇ ਪਿਤਾ ਨੂੰ ਮਿਲਣ ਗਿਆ ਸੀ।

ਪਰਿਵਾਰਕ ਸੂਤਰਾਂ ਮੁਤਾਬਕ ਹਰਸ਼ਪ੍ਰੀਤ ਦੇ ਪਿਤਾ ਪਿਛਲੇ ਸੱਤ ਸਾਲਾਂ ਤੋਂ ਜਰਮਨੀ ਵਿੱਚ ਰਹਿ ਰਹੇ ਹਨ ਅਤੇ ਕੰਮ ਕਰ ਰਹੇ ਹਨ। ਪਿਛਲੇ ਸਾਲ ਹਰਸ਼ਪ੍ਰੀਤ ਨੂੰ ਵੀਜ਼ਾ ਵੀ ਮਿਲਿਆ ਸੀ ਅਤੇ ਉਹ ਆਪਣੇ ਪਿਤਾ ਕੋਲ ਘੁੰਮਣ ਲਈ ਜਰਮਨੀ ਗਿਆ ਸੀ। ਉੱਥੇ, ਉਹ ਕੁਝ ਦੋਸਤਾਂ ਨਾਲ ਝੀਲ ‘ਤੇ ਘੁੰਮਣ ਅਤੇ ਨਹਾਉਣ ਲਈ ਗਿਆ ਸੀ। ਇਸੇ ਦੌਰਾਨ ਨਹਾਉਂਦੇ ਹੋਏ ਉਹ ਡੂੰਘੇ ਪਾਣੀ ਵਿਚ ਚਲਾ ਗਿਆ ਤੇ ਡੁੱਬ ਗਿਆ। ਦੋਸਤਾਂ ਤੇ ਸਥਾਨਕ ਲੋਕਾਂ ਦੀਆਂ ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਨਾਲ ਮੁਲਾਕਾਤ ਬਾਰੇ ਚੱਲ ਰਹੀਆਂ ਖ਼ਬਰਾਂ ਦਾ ਸੁਖਜਿੰਦਰ ਰੰਧਾਵਾ ਨੇ ਕੀਤਾ ਖੰਡਨ
ਮ੍ਰਿਤਕ ਹਰਸ਼ਪ੍ਰੀਤ ਦੀ ਮਾਂ ਨੇ ਰੌਂਦੇ ਹੋਏ ਦੱਸਿਆ ਕਿ ਹਰਸ਼ਪ੍ਰੀਤ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ ਅਤੇ ਪੂਰੇ ਪਰਿਵਾਰ ਨੂੰ ਉਸ ਤੋਂ ਬਹੁਤ ਉਮੀਦਾਂ ਸਨ। ਉਸਦੀ ਬੇਵਕਤੀ ਮੌਤ ਨੇ ਪੂਰੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਦੁਖੀ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਇਸ ਮੁਸ਼ਕਲ ਸਮੇਂ ਦੌਰਾਨ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ। ਮਾਂ ਅਤੇ ਪਿੰਡ ਵਾਸੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਸ ਮਾਮਲੇ ਵਿੱਚ ਨਿੱਜੀ ਤੌਰ ‘ਤੇ ਦਖਲ ਦੇਣ ਦੀ ਅਪੀਲ ਕੀਤੀ ਹੈ।
ਪਰਿਵਾਰ ਨੇ ਮੰਗ ਕੀਤੀ ਹੈ ਕਿ ਸਾਰੀਆਂ ਜ਼ਰੂਰੀ ਅੰਤਰਰਾਸ਼ਟਰੀ ਰਸਮਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣ ਅਤੇ ਹਰਸ਼ਪ੍ਰੀਤ ਦੀ ਮ੍ਰਿਤਕ ਦੇਹ ਨੂੰ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਧਾਰਮਿਕ ਰੀਤੀ-ਰਿਵਾਜਾਂ ਮੁਤਾਬਕ ਉਸ ਦਾ ਅੰਤਿਮ ਸੰਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









