ਵਿਦੇਸ਼ਾਂ ਵਿਚ ਹਰ ਸਾਲ ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਸੁਨਹਿਰੇ ਭਵਿੱਖ ਦੀ ਆਸ ਲਈ ਜਾਂਦੇ ਹਨ। ਉਨ੍ਹਾਂ ਨੂੰ ਉਮੀਦ ਹੁੰਦੀ ਹੈ ਕਿ ਉਹ ਉਥੇ ਮਿਹਨਤਾਂ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰ ਸਕਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਕਿ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ।
ਅਜਿਹੀ ਹੀ ਦੁਖਦਾਈ ਖਬਰ ਪੰਜਾਬ ਦੇ ਜੀਰਾ ਤੋਂ ਸਾਹਮਣੇ ਆਈ ਹੈ ਜਿਥੋਂ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਜਾਨ ਚਲੀ ਗਈ ਹੈ। ਮ੍ਰਿਤਕ ਦੀ ਪਛਾਣ ਅਨਮੋਲ ਵਰਮਾ ਵਜੋਂ ਹੋਈ ਹੈ ਤੇ ਉਹ ਕੱਚਾ ਗਾਦੜੀਵਾਲਾ ਰੋਡ ਜੀਰਾ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ : ‘ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ’-ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ
ਮ੍ਰਿਤਕ ਅਨਮੋਲ ਵਰਮਾ ਕਰੀਬ 4 ਸਾਲ ਪਹਿਲਾਂ ਪੜ੍ਹਾਈ ਲਈ ਵਿਦੇਸ਼ ਗਿਆ ਸੀ। ਅਨਮੋਲ ਦਾ ਵੱਡਾ ਭਰਾ ਵੀ ਉਸ ਨਾਲ ਵਿਦੇਸ਼ ਗਿਆ ਸੀ ਤੇ ਦੋਵੇਂ ਉਥੇ ਕੰਮ ਕਰਦੇ ਹਨ। ਬੀਤੀ ਰਾਤ ਜਦੋਂ ਦੋਵੇਂ ਕੰਮ ਤੋਂ ਪਰਤੇ ਤਾਂ ਘਰ ਆ ਕੇ ਸੌਂ ਗਏ ਤੇ ਜਦੋਂ ਸਵੇਰੇ ਵੱਡੇ ਭਰਾ ਨੇ ਉਸ ਨੂੰ ਉਠਾਇਆ ਤਾਂ ਉਹ ਨਹੀਂ ਉਠਿਆ। ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਦਾ ਰੋ-ਰੋ ਕੇ ਹੋਇਆ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਅਨਮੋਲ ਵਰਮਾ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਰੀਤੀ-ਰਿਵਾਜਾਂ ਮੁਤਾਬਕ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









