ਪੰਜਾਬ ਤੋਂ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਰੋਜ਼ੀ-ਰੋਟੀ ਕਮਾਉਣ ਜਾਂ ਪੜ੍ਹਾਈ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਇਨ੍ਹਾਂ ਸਭ ਦੇ ਦਰਮਿਆਨ ਇੱਕ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਸ੍ਰੀ ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਹੇਡੋਂ ਬੇਟ ਦੇ ਰਹਿਣ ਵਾਲੇ ਨੌਜਵਾਨ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੇਖ਼ਪ੍ਰੀਤ ਸਿੰਘ ਉਰਫ਼ ਸੇਖੀ (27) ਵਜੋਂ ਹੋਈ। ਉਹ ਆਪਣੇ ਚੰਗੇ ਭਵਿੱਖ ਲਈ 3 ਸਾਲ ਪਹਿਲਾਂ ਅਮਰੀਕਾ ਗਿਆ ਅਤੇ ਉੱਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : ਅਗਲੇ ਸਾਲ ਭਾਰਤ ਦਾ ਦੌਰਾ ਕਰ ਸਕਦੇ ਨੇ ਡੋਨਾਲਡ ਟਰੰਪ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਦਿੱਤੀ ਜਾਣਕਾਰੀ
ਬੀਤੇ ਦਿਨੀਂ ਉਹ ਅਮਰੀਕਾ ਦੇ ਉੱਤਰੀ ਫਿਲਾਡੈਲਫੀਆ ਵਿਖੇ ਆਪਣਾ ਟਰਾਲਾ ਖੜ੍ਹਾ ਕਰਕੇ ਕੁਝ ਹੀ ਦੂਰੀ ’ਤੇ ਸਥਿਤ ਕਾਰ ਵਿੱਚ ਸਵਾਰ ਹੋ ਕੇ ਆਪਣੇ ਘਰ ਵੱਲ ਜਾ ਰਿਹਾ ਸੀ, ਇਸ ਦੌਰਾਨ 21ਵੀਂ ਸਟਰੀਟ ਅਤੇ ਸੈਸਲ ਦੇ ਚੌਰਾਹੇ ਨੇੜ੍ਹੇ ਉਸਦਾ ਕਾਰ ਹਾਦਸਾਗ੍ਰਸਤ ਹੋ ਗਈ ਜਿਸ ਵਿਚ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਸੇਖਪ੍ਰੀਤ ਸਿੰਘ ਸੇਖੀ ਨੇ ਕੁਝ ਸਮਾਂ ਪਹਿਲਾਂ ਹੀ ਨਵੀਂ ਰੂਬੀਕੋਨ ਕਾਰ ਖਰੀਦੀ ਸੀ। ਮ੍ਰਿਤਕ ਸੇਖ਼ਪ੍ਰੀਤ ਸਿੰਘ ਸੇਖ਼ੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਦੀ ਮੌਤ ਨਾਲ ਪਿੰਡ ਹੇਡੋਂ ਬੇਟ ਤੇ ਇਲਾਕੇ ਵਿਚ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:










