ਰੋਜ਼ੀ-ਰੋਟੀ ਕਮਾਉਣ ਦੀ ਖ਼ਾਤਰ ਵਿਦੇਸ਼ ਗਏ ਅਜਨਾਲਾ ਦੇ 23 ਸਾਲਾਂ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਦੁਖਦਾਈ ਖ਼ਬਰ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਅਤੇ ਰੋਜ਼ੀ ਰੋਟੀ ਕਮਾਉਣ ਲਈ ਲਈ ਕਰੀਬ 8 ਮਹੀਨੇ ਪਹਿਲਾਂ ਸਲੋਵਾਕੀਆ ਵਰਕ ਪਰਮਿਟ ‘ਤੇ ਗਿਆ ਸੀ। ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਪਾਣੀ ਵਿੱਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੀ 31 ਦਸੰਬਰ ਨੂੰ ਮ੍ਰਿਤਕ ਦੇ ਵੱਡੇ ਭਰਾ ਦਾ ਵਿਆਹ ਸੀ, ਜਿਸ ਦੀਆਂ ਤਿਆਰੀਆਂ ਘਰ ਵਿੱਚ ਚੱਲ ਰਹੀਆਂ ਸਨ। ਪਰ ਹੁਣ ਖੁਸ਼ੀਆਂ ਦਾ ਮਾਹੌਲ ਮਾਤਮ ਵਿੱਚ ਬਦਲ ਗਿਆ ਹੈ।
ਇਹ ਵੀ ਪੜ੍ਹੋ : ‘ਅੰਮ੍ਰਿਤਸਰ ‘ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਦਾ ਮੰਦਰ’, AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ
ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਸਮੇਤ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਆਪਣੇ ਵਤਨ ਦੀ ਧਰਤੀ ‘ਤੇ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









