ਯੂਕੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤ ਸੀ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਨੌਜਵਾਨ ਸੌਣ ਲਈ ਜਾਂਦਾ ਹੈ ਪਰ ਸਵੇਰੇ ਨਹੀਂ ਉਠਿਆ ਜਿਸ ਮਗਰੋਂ ਮ੍ਰਿਤਕ ਦੇ ਦੋਸਤਾਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਜਾਂਦਾ ਹੈ ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਜਾਂਦਾ ਹੈ।
ਫਾਜ਼ਿਲਕਾ ਦੇ ਪਿੰਡ ਮੰਮੂ ਖੇੜਾ ਤੋਂ ਇਹ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ ਤੇ ਉਸ ਦੀ ਉਮਰ ਮਹਿਜ਼ 24 ਸਾਲ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਰਸ਼ਦੀਪ ਸਿੰਘ ਪੁੱਤਰ ਜਗਦੇਵ ਸਿੰਘ 4 ਸਾਲ ਪਹਿਲਾਂ ਯੂਕੇ ਵਿਚ ਸਟੱਡੀ ਵੀਜ਼ੇ ‘ਤੇ ਗਿਆ ਸੀ ਤੇ ਹੁਣ ਉਸ ਨੂੰ ਵਰਕ ਪਰਮਿਟ ਵੀ ਮਿਲ ਗਿਆ ਸੀ ਤੇ ਉਥੇ ਉਹ ਕੰਸਟ੍ਰਕਸ਼ਨ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ : 26 ਸਾਲ ਬਾਅਦ ਭਾਖੜਾ ਨਹਿਰ ‘ਚੋਂ ਮਿਲੀ ਵੈਨ, ਬੱਚੇ ਸਣੇ ਇਕੋ ਪਰਿਵਾਰ ਦੇ ਲਾਪਤਾ 4 ਮੈਂਬਰਾਂ ਦੇ ਮਿਲੇ ਕੰਕਾਲ
ਅਰਸ਼ਦੀਪ ਦੀ ਮੌਤ ਦੀ ਖਬਰ ਜਦੋਂ ਪਰਿਵਾਰ ਤੇ ਪਿੰਡ ਵਾਲਿਆਂ ਤੱਕ ਪਹੁੰਚੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਛਾ ਗਈ। ਦੱਸ ਦੇਈਏ ਕਿ ਅਰਸ਼ਦੀਪ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਹੁਣ ਪਰਿਵਾਰਕ ਮੈਂਬਰਾਂ ਵੱਲੋਂ ਪੰਜਾਬ ਤੇ ਭਾਰਤ ਸਰਕਾਰ ਵੱਲੋਂ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਵਾਸਤੇ ਮਦਦ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










