ਪੰਜਾਬ ਕਾਊਂਟਰ ਇੰਟੈਲੀਜੈਂਸ ਨੇ ਚੰਡੀਗੜ੍ਹ ਵਿਚ ਭਾਜਪਾ ਦਫਤਰ ਦੇ ਬਾਹਰ ਧਮਾਕਾ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। 2 ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਨ੍ਹਾਂ ਦੀ ਗ੍ਰਿਫਤਾਰੀ ਰੋਪੜ ਤੋਂ ਕੀਤੀ ਗਈ ਹੈ ਤੇ ਹੁਣ ਇਨ੍ਹਾਂ ਕੋਲੋਂ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ।
ਦੱਸ ਦੇਈਏ ਕਿ ਬੀਤੇ ਦਿਨੀਂ BJP ਦਫਤਰ ਦੇ ਬਾਹਰ ਧਮਾਕਾ ਹੋਇਆ ਸੀ। ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਫੜੇ ਗਏ ਮੁਲਜ਼ਮ ਰੋਪੜ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਤੇ ਇਨ੍ਹਾਂ ਨੂੰ ਰੋਪੜ ਤੋਂ ਹੀ ਹਿਰਾਸਤ ਵਿਚ ਲਿਆ ਗਿਆ ਹੈ। ਮਾਮਲੇ ਵਿਚ 3 ਟੀਮਾਂ ਕੰਮ ਕਰ ਰਹੀਆਂ ਹਨ। ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਤੇ NIA ਦੀ ਟੀਮ ਇਸ ਕੇਸ ਨੂੰ ਲੈ ਕੇ ਜਾਂਚ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਆਗੂ ਖੁਸ਼ਬਾਜ਼ ਸਿੰਘ ਜਟਾਣਾ ਦੀ ਸੜਕ ਹਾਦਸੇ ‘ਚ ਹੋਈ ਮੌ.ਤ, ਦਿੱਲੀ ਤੋਂ ਪੰਜਾਬ ਪਰਤਦਿਆਂ ਸਮੇਂ ਵਾਪਰਿਆ ਹਾ/ਦਸਾ
ਸੂਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਹਮਲਾ ਬੀਤੇ ਦਿਨੀਂ ਸ਼ਾਮ 5 ਵਜੇ ਹੋਇਆ ਸੀ ਤੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਵਿਚ ਇਕ ਵਿਅਕਤੀ ਗ੍ਰੇਨੇਡ ਸੁੱਟਦਾ ਦਿਖਾਈ ਦੇ ਰਿਹਾ ਸੀ। ਹਾਲਾਂਕਿ ਕੋਈ ਜ਼ਖਮੀ ਨਹੀਂ ਹੋਇਆ ਪਰ ਕਈ ਵਾਹਨ ਨੁਕਸਾਨੇ ਗਏ ਸਨ। ਚੰਡੀਗੜ੍ਹ ਦੇ ਸੈਕਟਰ-37 ਵਿਚ ਭਾਜਪਾ ਦਫਤਰ ਦੇ ਬਾਹਰ ਧਮਾਕਾ ਹੁੰਦਾ ਹੈ। ਸੀਸੀਟੀਵੀ ਕੈਮਰੇ ਹੋਰ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









