ਪੰਜਾਬ ਵਿਚ ਅੱਜ ਮੈਡੀਕਲ ਸਟੋਰ ਬੰਦ ਰਹਿਣਗੇ। ਦਵਾਈਆਂ ਨੂੰ ਲੈ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕੈਮਿਸਟ ਹੜਤਾਲ ਕਰਨਗੇ। ਸੂਬੇ ਭਰ ਦੇ ਕੈਮਿਸਟ ਸੰਚਾਲਕਾਂ ਨੇ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਬੰਦ ਦਾ ਐੈਲਾਨ ਕੀਤਾ ਹੈ ਜਿਸ ਦਾ ਅਸਰ ਆਮ ਲੋਕਾਂ ‘ਤੇ ਪਵੇਗਾ।
ਬਜ਼ੁਰਗ ਮਰੀਜ਼ਾਂ, ਰੋਜ਼ਾਨਾ ਦਵਾਈ ਲੈਣ ਵਾਲੇ ਵਿਅਕਤੀ ਤੇ ਖਾਸ ਕਰਕੇ ਐਮਰਜੈਂਸੀ ਮਰੀਜ਼ਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼ਹਿਰਾਂ ਤੇ ਕਸਬਿਆਂ ਵਿਚ ਮੈਡੀਕਲ ਸਟੋਰ ਬੰਦ ਰਹਿਣ ਕਰਕੇ ਦਵਾਈਆਂ ਦਾ ਸਟੋਰ ਕਰਨਾ ਸ਼ੁਰੂ ਕਰ ਦਿੱਤਾ ਗਿਆ। ਕਪੂਰਥਲਾ, ਭੁਲੱਥ, ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਸੁਲਤਾਨਪੁਰ ਲੋਧੀ ਦੇ ਸਾਰੇ ਕੈਮਿਸਟਾਂ ਨੇ ਦੁਕਾਨਾਂ ਬੰਦ ਕਰਨ ਦਾ ਐਲਾਨ ਕੀਤਾ ਹੈ।
ਦੂਜੇ ਪਾਸੇ ਮਾਲਵਾ ਪੱਟੀ ਦੇ ਸਾਰੇ ਵੱਡੇ ਸ਼ਹਿਰਾਂ ਮੋਹਾਲੀ, ਫਿਰੋਜ਼ਪੁਰ ਤੇ ਮੋਗਾ ਸਣੇ ਸਥਾਨਕ ਮੈਡੀਕਲ ਸੰਸਥਾਵਾਂ ਨੇ ਬੰਦ ਵਿਚ ਆਪਣੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। AIOCG ਨੂੰ ਦਵਾਈਆਂ ਦੀ ਗੈਰ-ਕਾਨੂੰਨੀ ਆਨਲਾਈਨ ਵਿਕਰੀ ਤੇ ਕਾਰਪੋਰੇਟ ਕੰਪਨੀਆਂ ਦੀ ਮਨਮਾਰੀ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਵਿਚ ਸਮਰਥਨ ਮਿਲਿਆ ਹੈ। ਸੂਬੇ ਦੇ ਹਰ ਜ਼ਿਲ੍ਹੇ ਦੇ ਕੈਮਿਸਟ ਇਸ ਵਿਚ ਹਿੱਸਾ ਲੈਣ ਲਈ ਤਿਆਰ ਹਨ। ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : 26 ਸਾਲ ਬਾਅਦ ਭਾਖੜਾ ਨਹਿਰ ‘ਚੋਂ ਮਿਲੀ ਵੈਨ, ਬੱਚੇ ਸਣੇ ਇਕੋ ਪਰਿਵਾਰ ਦੇ ਲਾਪਤਾ 4 ਮੈਂਬਰਾਂ ਦੇ ਮਿਲੇ ਕੰਕਾਲ
ਜ਼ਿਕਰਯੋਗ ਹੈ ਕਿ ਕੈਮਿਸਟ 15 ਮਈ ਤੋਂ ਬਾਹਾਂ ‘ਤੇ ਕਾਲ੍ਹਾਂ ਪੱਟੀਆਂ ਬੰਨ੍ਹ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਤੇ ਅੱਜ ਉਨ੍ਹਾਂ ਦਾ ਵਿਰੋਧ ਹੜਤਾਲ ਦੇ ਵਿਚ ਤਬਦੀਲ ਹੋ ਜਾਵੇਗਾ। ਚੰਡੀਗੜ੍ਹ ਕੈਮਿਸਟ ਐਸੋਸੀਏਸ਼ਨ ਨੇ ਵੀ ਇਸ ਦਾ ਸਮਰਥਨ ਦਿੱਤਾ ਹੈ ਇਸ ਲਈ ਜ਼ਿਆਦਾਤਰ ਦੁਕਾਨਾਂ ਬੰਦ ਰਹਿਣਗੀਆਂ ਪਰ ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ ਮਰੀਜ਼ਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਪ੍ਰਸ਼ਾਸਨ ਨੇ ਜ਼ਰੂਰੀ ਤੇ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਹਨ ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










